ਜ਼ਮੀਨੀ ਵਿਵਾਦ  
Published : Mar 28, 2018, 2:49 am IST
Updated : Mar 28, 2018, 2:49 am IST
SHARE ARTICLE
Shiromani Committee
Shiromani Committee

ਸ਼੍ਰੋਮਣੀ ਕਮੇਟੀ ਅਤੇ ਸਥਾਨਕ ਕਮੇਟੀ ਦੇ ਮੈਂਬਰ ਆਹਮੋ ਸਾਹਮਣੇ

 ਪਿਛਲੇ ਕਾਫੀ ਸਮੇਂ ਤੋਂ ਸ਼ਿਮਲਾਪੁਰੀ ਗਰਾਊਂਡ ਦੀ ਜਗ੍ਹਾ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਅੱਜ ਉਸ ਸਮੇਂ ਇਹ ਵਿਵਾਦ ਖ਼ੂਨੀ ਰੂਪ ਧਾਰਨ ਕਰ ਗਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਆਹਮੋ ਸਾਹਮਣੇ ਹੋ ਗਏ ਜਿਨ੍ਹਾਂ ਵਿਚਾਲੇ ਜੰਮ ਕੇ ਇੱਟਾਂ ਪੱਥਰ ਤੇ ਰੋੜੇ ਚੱਲੇ ਤੇ ਕਈ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮਾਮਲੇ ਦੀ ਜਾਣਕਾਰੀ ਦੇ ਰਹੇ ਥਾਣਾ ਸ਼ਿਮਲਾਪੁਰੀ ਮੁਖੀ ਕੁਲਵੰਤ ਸਿੰਘ ਨੇ ਦਸਿਆ ਹੈ ਕਿ ਸ਼ਿਮਲਾਪੁਰੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 17 ਏਕੜ ਜ਼ਮੀਨ ਪਈ ਹੈ। ਜਿਸ ਤੇ ਆਸ ਪਾਸ ਰਹਿਣ ਵਾਲੇ ਲੋਕਾਂ ਨੇ ਮਕਾਨ ਬਣਾ ਲਏ ਸਨ ਜਿਸ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਇਲਾਕਾ ਨਿਵਾਸੀਆਂ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਵਾਦ ਹੋ ਗਿਆ।

Shiromani Committee Shiromani Committee

ਸੂਚਨਾ ਮਿਲਦੇ ਸਾਰ ਹੀ ਵੱਖ-ਵੱਖ ਥਾਣਿਆਂ ਦੀ ਭਾਰੀ ਪੁਲਸ ਮੌਕੇ 'ਤੇ ਪਹੁੰਚੀ ਜਿਨ੍ਹਾਂ ਨੇ ਦੋਹਾਂ ਧਿਰਾਂ ਨੂੰ ਸ਼ਾਂਤ ਕਰਵਾਇਆ। ਗੰਭੀਰ ਰੂਪ 'ਚ ਜ਼ਖ਼ਮੀ ਹੋਈ ਮਨਜੀਤ ਕੌਰ ਨੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਐਸ.ਜੀ.ਪੀ.ਸੀ ਦੇ ਮੈਂਬਰਾਂ ਵਲੋਂ ਉਨ੍ਹਾਂ ਉਪਰ ਡਾਂਗਾਂ ਨਾਲ  ਕਾਤਲਾਨਾ ਹਮਲਾ ਕੀਤਾ ਗਿਆ ਜਿਸ ਨਾਲ ਉਹ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਈ। ਦੂਸਰੇ ਪਾਸੇ ਜਾਣਕਾਰੀ ਦਿੰਦਿਆਂ ਐਸ.ਜੀ.ਪੀ.ਸੀ ਦੇ ਮੈਂਬਰ ਹਰਪਾਲ ਸਿੰਘ ਨੇ ਦਸਿਆ ਕਿ ਸ਼ਿਮਲਾਪੁਰੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਰੀਬ 17 ਏਕੜ ਦੇ ਕਰੀਬ ਜ਼ਮੀਨ ਹੈ ਜਿਸ ਦੀ ਮਾਲਕੀਅਤ ਹਾਈ ਕੋਰਟ ਨੇ ਐਸ.ਜੀ.ਪੀ.ਸੀ ਦੇ ਪ੍ਰਬੰਧਕ ਨੂੰ ਸੌਂਪ ਦਿਤੀ। ਅੱਜ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਇਨ੍ਹਾਂ ਦਾ ਮੁੱਖ ਗੇਟ ਦੂਸਰੇ ਪਾਸੇ ਹੈ ਜਿਨ੍ਹਾਂ ਨੇ ਗ਼ਲਤ ਤਰੀਕੇ ਨਾਲ ਇਥੋਂ ਗੇਟ ਦਾ ਨਿਕਾਸੀ ਕਰ ਰਹੇ ਹਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਐਸ ਜੀ ਪੀ ਸੀ, ਦੇ ਪ੍ਰਧਾਨ ਕੋਲ ਇਸ ਦੀ ਸ਼ਿਕਾਇਤ ਕਰ ਚੁਕਾ ਹੈ ਇਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਛੱਤ ਤੇ ਰੱਖੇ ਹੋਏ ਪੱਥਰ ਨਾਲ ਉਨ੍ਹਾਂ ਤੇ ਹਮਲਾ ਕਰ ਦਿਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement