ਸਿੱਖ ਧਰਮ ਅੰਦਰ ਮੂਰਤੀ ਪੂਜਾ, ਬੁੱਤਪ੍ਰਸਤੀ ਦੀ ਕੋਈ ਥਾਂ ਨਹੀਂ : ਡਾ. ਰੂਪ ਸਿੰਘ
Published : May 29, 2019, 2:38 am IST
Updated : May 29, 2019, 2:38 am IST
SHARE ARTICLE
Pic
Pic

ਕਿਹਾ - ਗੁਜਰਾਤ ਦੇ ਸ਼ਹਿਰ ਭਾਵਨਗਰ ਦੇ ਇਕ ਚੌਕ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬੁੱਤ ਸਥਾਪਤ ਕਰਨ 'ਤੇ ਸਿੱਖਾਂ ਅੰਦਰ ਭਾਰੀ ਰੋਸ

ਅੰਮ੍ਰਿਤਸਰ : ਗੁਜਰਾਤ ਦੇ ਸ਼ਹਿਰ ਭਾਵਨਗਰ ਦੇ ਇਕ ਚੌਕ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬੁੱਤ ਸਥਾਪਤ ਕਰਨ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ। ਗੁਜਰਾਤ ਵਿਖੇ ਲਗਾਏ ਗਏ ਇਸ ਬੁੱਤ ਕਾਰਨ ਸਿੱਖਾਂ ਅੰਦਰ ਭਾਰੀ ਰੋਸ ਤੇ ਰੋਹ ਪੈਦਾ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵਲੋਂ ਇਸ ਸਬੰਧੀ ਸਖ਼ਤ ਪ੍ਰਤੀਕਿਰਿਆ ਦਿਤੀ ਗਈ ਹੈ। 

Pic-1Pic-1

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਨੂੰ ਬੇਹੱਦ ਸੰਜੀਦਾ ਮਾਮਲਾ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਤਹਿਤ ਜਾਂਚ ਲਈ ਇਕ ਵਫ਼ਦ ਗੁਜਰਾਤ ਭੇਜਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿੱਖ ਧਰਮ ਅੰਦਰ ਮੂਰਤੀ ਪੂਜਾ, ਬੁੱਤਪ੍ਰਸਤੀ ਨੂੰ ਕੋਈ ਥਾਂ ਨਹੀਂ ਹੈ ਅਤੇ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਸਥਾਪਤ ਕਰਨੀਆਂ ਸਿੱਖ ਸਿਧਾਂਤਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਸਿੱਖ ਇਤਿਹਾਸ, ਸਿੱਖ ਮਾਨਤਾਵਾਂ, ਸਿੱਖ ਪ੍ਰੰਪਰਾਵਾਂ, ਰਵਾਇਤਾਂ ਅਤੇ ਸਿਧਾਂਤਾਂ ਨੂੰ ਰਲਗਡ ਕਰਨ ਦੀ ਕੋਝੀ ਚਾਲ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Secretary Dr Roop SinghDr. Roop Singh

ਡਾ. ਰੂਪ ਸਿੰਘ ਨੇ ਆਖਿਆ ਕਿ ਸਿੱਖ ਕੇਵਲ ਇਕ ਅਕਾਲ ਪੁਰਖ ਦੀ ਹੀ ਅਰਾਧਨਾ ਕਰਦੇ ਹਨ ਅਤੇ ਬੁੱਤਾਂ ਦੀ ਪੂਜਾ ਸਿੱਖ ਰਹਿਣੀ ਦਾ ਹਿੱਸਾ ਨਹੀਂ। ਸਿੱਖ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਤੋਂ ਅਗਵਾਈ ਪ੍ਰਾਪਤ ਕਰਦੇ ਹਨ, ਜਿਸ ਅੰਦਰ ਮੂਰਤੀ ਪੂਜਾ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਸਿੱਖ ਜਥੇਬੰਦੀਆਂ, ਧਾਰਮਕ ਸਭਾ-ਸੁਸਾਇਟੀਆਂ ਨੂੰ ਅਪੀਲ ਕੀਤੀ ਕਿ ਸੰਗਤਾਂ ਨੂੰ ਅਜਿਹੇ ਹਮਲਿਆਂ ਪ੍ਰਤੀ ਜਾਗਰੂਕ ਕਰਨ ਲਈ ਜਥੇਬੰਦਕ ਰੂਪ ਅਖ਼ਤਿਆਰ ਕਰਨ। ਉਨ੍ਹਾਂ ਕਿਹਾ ਕਿ ਗੁਜਰਾਤ ਮਾਮਲੇ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਗੁਰੂ ਬਖ਼ਸ਼ੇ ਸਿਧਾਂਤਾਂ, ਪ੍ਰੰਪਰਾਵਾਂ ਤੇ ਇਤਿਹਾਸ ਦੀ ਰੌਸ਼ਨੀ ਵਿਚ ਕਾਰਵਾਈ ਕਰੇਗੀ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement