ਪਾਕਿਸਤਾਨ ‘ਚ ਸਿੱਖ ਵਿਰਾਸਤੀ ਇਮਾਰਤ ਢਾਹੇ ਜਾਣ ‘ਤੇ ਭਾਈ ਲੌਂਗੋਵਾਲ ਵੱਲੋਂ ਸਖ਼ਤ ਨੋਟਿਸ  
Published : May 28, 2019, 5:44 pm IST
Updated : May 28, 2019, 5:44 pm IST
SHARE ARTICLE
Bhai Longowal
Bhai Longowal

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਨਾਰੋਵਾਲ ਵਿਚ ਪੁਰਾਤਨ ਇਤਿਹਾਸਕ...

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਨਾਰੋਵਾਲ ਵਿਚ ਪੁਰਾਤਨ ਇਤਿਹਾਸਕ ਇਮਾਰਤ ਗੁਰੂ ਨਾਨਕ ਮਹਿਲ ਨੂੰ ਢਾਹੁਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਇਕ ਪਾਸੇ ਸਿੱਖ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਤਿਆਰੀਆਂ ਕਰ ਰਿਹਾ ਹੈ, ਜਦਕਿ ਦੂਜੇ ਪਾਸੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਇਮਾਰਤਾਂ ਨੂੰ ਪਾਕਿਸਤਾਨ ਅੰਦਰ ਖ਼ਤਮ ਕੀਤਾ ਜਾ ਰਿਹਾ ਹੈ।

Sikh Heritage Sikh Heritage

ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀਆਂ ਪਾਵਨ ਨਿਸ਼ਾਨੀਆਂ ਨੂੰ ਸੰਭਾਲਣ ਲਈ ਪਾਕਿਸਤਾਨ ਅੰਦਰ ਲਾਪ੍ਰਵਾਹੀ ਵਰਤੀ ਜਾ ਰਹੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਅੰਦਰ ਸਥਿਤ ਸਿੱਖ ਵਿਰਾਸਤ ਦੀ ਸੁਰੱਖਿਆ ਤੇ ਸਾਂਭ-ਸੰਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਭਾਈ ਲੌਂਗੋਵਾਲ ਨੇ ਕਿਹਾ ਕਿ ਉਹ ਇਸ ਮਸਲੇ ਨੂੰ ਲੈ ਕੇ ਪਾਕਸਿਤਾਨ ਦੇ ਪ੍ਰਧਾਨ ਮੰਤਰੀ ਅਤੇ ਔਕਾਫ਼ ਬੋਰਡ ਦੇ ਚੇਅਰਮੈਨੂੰ ਪੱਤਰ ਵੀ ਲਿਖਣਗੇ ਤਾਂ ਜੋ ਸਿੱਖ ਵਿਰਾਸਤ ਨੂੰ ਸੁਰੱਖਿਅਤ ਕੀਤਾ ਜਾ ਸਕੇ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement