ਨਹੀਂ ਰੁਕ ਰਹੀਆਂ ਬੇਅਦਬੀ ਦੀਆਂ ਘਟਨਾਵਾਂ, ਹੁਣ ਬਠਿੰਡਾ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ
Published : May 28, 2021, 1:09 pm IST
Updated : May 28, 2021, 1:11 pm IST
SHARE ARTICLE
Gutka Sahib found near Sirhind Canal
Gutka Sahib found near Sirhind Canal

ਕੂੜੇ ਦੇ ਢੇਰ ਵਿਚ ਗੁਟਕਾ ਸਾਹਿਬ ਦੇ ਅੰਗ ਅਤੇ ਧਾਰਮਿਕ ਤਸਵੀਰਾਂ ਮਿਲੀਆਂ

ਬਠਿੰਡਾ: ਪੰਜਾਬ ਦੇ ਜ਼ਿਲ੍ਹਾ ਬਠਿੰਡਾ ਵਿਚ ਨੈਸ਼ਨਲ ਕਲੋਨੀ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਕਲੋਨੀ ਨੇੜੇ ਪੈਂਦੀ ਸਰਹਿੰਦ ਨਹਿਰ ਕੋਲ ਕੂੜੇ ਦੇ ਢੇਰ ਵਿਚ ਗੁਟਕਾ ਸਾਹਿਬ ਦੇ ਅੰਗ ਮਿਲੇ। ਇਸ ਤੋਂ ਇਲ਼ਾਵਾ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਵੀ ਸੁੱਟੀਆਂ ਮਿਲੀਆਂ।

Gutka Sahib found near Sirhind CanalGutka Sahib found near Sirhind Canal

ਇਸ ਦੌਰਾਨ ਕੂੜੇ ਵਿਚ ਇਕ ਵਿਅਕਤੀ ਦੀ ਤਸਵੀਰ ਵੀ ਮਿਲੀ, ਜਿਸ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਘਟਨਾ ਬਾਰੇ ਅੱਜ ਸਵੇਰੇ ਉਸ ਸਮੇਂ ਪਤਾ ਚੱਲਿਆ ਜਦੋਂ ਪੰਥਕ ਆਗੂ ਮਹਿੰਦਰ ਸਿੰਘ ਖਾਲਸਾ ਸੈਰ ਕਰ ਰਹੇ ਸਨ।

Gutka Sahib and Religious Pics found near Sirhind CanalGutka Sahib and Religious Pics found near Sirhind Canal

ਇਸ ਤੋਂ ਬਾਅਦ ਉਹ ਗੁਟਕਾ ਸਾਹਿਬ ਦੇ ਅੰਗ ਅਤੇ ਫੋਟੋਆਂ ਨੂੰ ਇਕੱਠੇ ਕਰਕੇ ਨੈਸ਼ਨਲ ਕਲੋਨੀ ਸਥਿਤ ਗੁਰਦੁਆਰਾ ਸਾਹਿਬ ਲੈ ਗਏ। ਇੱਥੇ ਸੰਗਤਾਂ ਨੇ ਨਜ਼ਦੀਕੀ ਪੁਲਿਸ ਨੂੰ ਸੂਚਨਾ ਦਿੱਤੀ। ਇਸ ਘਟਨਾ ਨੂੰ ਲੈ ਕੇ ਸਿੱਖਾਂ ਵਿਚ ਰੋਸ ਦੀ ਲਹਿਰ ਹੈ। ਥਾਣਾ ਥਰਮਲ ਦੀ ਪੁਲਿਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement