ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਗ੍ਰਹਿ ਮੰਤਰਾਲੇ ਨੂੰ ਮੰਗ ਪੱਤਰ ਦੇ ਕੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕਰਨ ਦੀ ਕੀਤੀ ਮੰਗ
Published : Sep 28, 2023, 11:19 pm IST
Updated : Sep 29, 2023, 11:17 am IST
SHARE ARTICLE
Akali Dal Leader
Akali Dal Leader

ਉਨ੍ਹਾਂ ਨਿਰਪੱਖ ਪੜਤਾਲ ਦੀ ਮੰਗ ਕੀਤੀ ਹੈ |


ਨਵੀਂ ਦਿੱਲੀ, 28 ਸਤੰਬਰ (ਅਮਨਦੀਪ ਸਿੰਘ): ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਕੇਂਦਰੀ ਗ੍ਰਹਿ ਮੰਤਰਾਲੇ ਵਿਖੇ ਮੰਗ ਪੱਤਰ ਦੇ ਕੇ, ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਕਾਨਪੁਰ ਵਿਖੇ ਭਾਜਪਾ ਕੌਂਸਲਰ ਸੋਮਿਆ ਗੁਪਤਾ ਦੇ ਬੰਦਿਆਂ ਹੱਥੋਂ ਅੰਨ੍ਹੇ ਤਸ਼ੱਦਦ ਦਾ ਸ਼ਿਕਾਰ ਹੋਏ ਸਿੱਖ ਅਮੋਲਦੀਪ ਸਿੰਘ ਭਾਟੀਆ ਦੇ ਮਾਮਲੇ ਵਿਚ ਦੋਸ਼ੀਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇ |

ਇਥੇ ਗ੍ਰਹਿ ਮੰਤਰਾਲੇ ਵਿਖੇ ਦਿਤੇ ਮੰਗ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਇਕਾਈ ਦੇ ਪ੍ਰਧਾਨ ਸ.ਪਰਮਜੀਤ ਸਿੰਘ ਸਰਨਾ, ਸਕੱਤਰ ਜਨਰਲ ਸ.ਕੁਲਦੀਪ ਸਿੰਘ ਭੋਗਲ ਤੇ ਕੋਰ ਕਮੇਟੀ ਦੇ ਮੈਂਬਰ ਸ.ਗੁਰ ਦੇਵ ਸਿੰਘ ਭੋਲਾ ਨੇ ਕਿਹਾ,'ਪੁਲਿਸ ਇਸ ਮਾਮਲੇ ਵਿਚ ਢਿੱਲਾ ਰਵਈਆ ਅਪਣਾਅ ਰਹੀ ਹੈ |
ਬੀਜੇਪੀ ਕੌਂਸਲਰ ਵਿਰੁਧ ਸਬੂਤ ਹੋਣ ਦੇ ਬਾਵਜੂਦ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ | ਕਾਨਪੁਰ ਸਣੇ ਦੇਸ਼ ਦੇ ਸਿੱਖਾਂ ਵਿਚ ਇਸ ਘਟਨਾ ਨੂੰ  ਲੈ ਕੇ ਸਖ਼ਤ ਰੋਸ ਹੈ |' ਉਨ੍ਹਾਂ ਨਿਰਪੱਖ ਪੜਤਾਲ ਦੀ ਮੰਗ ਕੀਤੀ ਹੈ |

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement