ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੌਰਾਨ ਸੱਜਿਆ ਵਿਸ਼ਾਲ ਨਗਰ ਕੀਰਤਨ
Published : Dec 28, 2018, 4:49 pm IST
Updated : Apr 10, 2020, 10:32 am IST
SHARE ARTICLE
ਸ਼੍ਰੀ ਫ਼ਤਹਿਗੜ੍ਹ ਸਾਹਿਬ ਨਗਰ ਕੀਰਤਨ
ਸ਼੍ਰੀ ਫ਼ਤਹਿਗੜ੍ਹ ਸਾਹਿਬ ਨਗਰ ਕੀਰਤਨ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਧੰਨ-ਧੰਨ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਧੰਨ-ਧੰਨ ਬਾਬਾ ਫਤਹਿ ਸਿੰਘ...

ਸ਼੍ਰੀ ਫ਼ਤਹਿਗੜ੍ਹ ਸਾਹਿਬ (ਸਸਸ) : ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਧੰਨ-ਧੰਨ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਧੰਨ-ਧੰਨ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਤੀਜੇ ਦਿਨ ਫਤਿਹਗੜ੍ਹ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਪੰਜ ਪਿਆਰਿਆਂ ਦੀ ਅਗਵਾਹੀ ਵਿਚ ਸਜਾਏ ਗਏ ਇਸ ਨਗਰ ਕੀਰਤਨ ਵਿਚ ਸੰਗਤਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਬਿਰਾਜਮਾਨ ਸਨ।

ਸੰਗਤਾਂ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਸ਼ਹੀਦੀ ਨੂੰ ਯਾਦ ਕਰਦੇ ਹੋਏ ਫੁੱਲ ਭੇਟ ਕੀਤੇ। ਦੱਸਣਯੋਗ ਹੈ ਕਿ ਨਗਰ ਕੀਰਤਨ ਵਿਚ ਜਿੱਥੇ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਆਗੂ ਮੌਜੂਦ ਸਨ, ਉੱਥੇ ਹੀ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸ਼ਮੂਲੀਅਤ ਕੀਤੀ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement