ਸਿਡਨੀ ਦੇ ਗੁਰਦੁਆਰਾ ਪ੍ਰਧਾਨ ਨੂੰ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਸਖ਼ਤ ਤਾੜਨਾ
Published : Jul 29, 2018, 4:53 pm IST
Updated : Jul 29, 2018, 4:53 pm IST
SHARE ARTICLE
Akal Takht Jathedar
Akal Takht Jathedar

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਸਟ੍ਰੇਲੀਆ ਵਿਚ ਸਿਡਨੀ ਦੇ ਗੁਰਦੁਆਰਾ ਸਾਹਿਬ ਆਸਟਰਲ ਦੇ ਪ੍ਰਬੰਧਕਾਂ ਨੂੰ ਸਖ਼ਤ ਸ਼ਬਦਾਂ...

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਸਟ੍ਰੇਲੀਆ ਵਿਚ ਸਿਡਨੀ ਦੇ ਗੁਰਦੁਆਰਾ ਸਾਹਿਬ ਆਸਟਰਲ ਦੇ ਪ੍ਰਬੰਧਕਾਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕੀਤੀ ਹੈ ਕਿ ਲੰਗਰ ਦੀ ਮਰਿਆਦਾ ਕਾਇਮ ਰੱਖਦਿਆਂ ਸਿੱਖੀ ਪ੍ਰੰਪਰਾਵਾਂ ਅਨੁਸਾਰ ਲੰਗਰ ਪੰਗਤ ਵਿਚ ਹੀ ਛਕਾਇਆ ਜਾਵੇ। ਇਸ ਸਬੰਧੀ  ਬੋਲਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਗੁਰਦੁਆਰੇ ਦੇ ਪ੍ਰਧਾਨ ਨੇ ਨੋਟਿਸ ਬੋਰਡ 'ਤੇ ਲਿਖ ਕੇ ਲਾਇਆ ਹੈ ਕਿ ਲੰਗਰ ਕੁਰਸੀਆਂ ਉਪਰ ਬੈਠ ਕੇ ਛਕਿਆ ਜਾਵੇ। 

Langar On ChairLangar On Chairਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਗੁਰਦੁਆਰੇ ਦਾ ਪ੍ਰਧਾਨ ਸਿੱਖਾਂ ਨੂੰ ਧਾਰਮਿਕ ਮਰਿਆਦਾ ਤੋਂ ਹਟਾ ਕੇ ਕੁਰਸੀਆਂ 'ਤੇ ਬੈਠ ਕੇ ਲੰਗਰ ਛਕਣ ਦੀ ਹਦਾਇਤ ਕਰ ਰਿਹਾ ਹੈ। ਉਨ੍ਹਾਂ ਪ੍ਰਧਾਨ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਲੰਗਰ ਦੀ ਮਰਿਆਦਾ ਪੁਰਾਤਨ ਰਵਾਇਤਾਂ ਅਨੁਸਾਰ ਹੀ ਰੱਖੀ ਜਾਵੇ ਤੇ ਜੇਕਰ ਪ੍ਰਧਾਨ ਵੱਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਗੁਰਦੁਆਰਾ ਕਮੇਟੀ ਵਿਰੁਧ ਧਾਰਮਿਕ ਮਰਿਆਦਾ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Langar On ChairLangar On Chairਉਨ੍ਹਾਂ ਕਿਹਾ ਕਿ ਸਿਡਨੀ ਤੋਂ ਸਿੱਖ ਸੰਗਤ ਵਲੋਂ ਵਾਰ-ਵਾਰ ਟੈਲੀਫੋਨ ਅਤੇ ਈ-ਮੇਲਜ਼ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਇਸ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਾਰੇ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ।

Langar On ChairLangar On Chairਸਿੱਖ ਸੰਗਤ ਦਾ ਕਹਿਣਾ ਹੈ ਕ ਿਕਿ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਿੱਖ ਸੰਗਤ ਨੂੰ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਛਕਣ ਤੋਂ ਰੋਕਦਾ ਹੈ। ਉਨ੍ਹਾਂ ਤਾੜਨਾ ਕੀਤੀ ਕਿ ਗੁਰਦੁਆਰੇ ਵਿਚ ਮਰਿਆਦਾ ਅਨੁਸਾਰ ਹੀ ਲੰਗਰ ਛਕਾਇਆ ਜਾਵੇ।  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement