SGPC ਨੇ ਭਾਰਤ ਸਰਕਾਰ ਵੱਲੋਂ ਬਰਸਾਤੀ ਪਾਣੀ ਸੰਭਾਲਣ ਲਈ ਸ਼ੁਰੂ ਕੀਤੇ ਪ੍ਰਾਜੈਕਟ ਦੇ ਨਾਂ ’ਤੇ ਜਤਾਇਆ ਇਤਰਾਜ਼
Published : Jul 29, 2022, 5:10 pm IST
Updated : Jul 29, 2022, 5:10 pm IST
SHARE ARTICLE
SGPC
SGPC

ਟੋਭਿਆਂ ਦਾ ਨਾਂ ਅੰਮ੍ਰਿਤ ਸਰੋਵਰ ਰੱਖਣਾ ਸਿੱਖ ਇਤਿਹਾਸ ਤੇ ਰਵਾਇਤਾਂ ਦੀ ਤੌਹੀਨ- ਐਡਵੋਕੇਟ ਧਾਮੀ

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਪਿੰਡਾਂ ਅੰਦਰ ਬਰਸਾਤੀ ਪਾਣੀ ਸੰਭਾਲਣ ਲਈ ਸ਼ੁਰੂ ਕੀਤੇ ਅੰਮ੍ਰਿਤ ਸਰੋਵਰ ਪ੍ਰਾਜੈਕਟ ਦੇ ਨਾਮ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਭਾਰਤ ਸਰਕਾਰ ਵੱਲੋਂ ਦੇਸ਼ ਭਰ ਅੰਦਰ ਪਾਣੀ ਦੀ ਸੰਭਾਲ ਲਈ ਟੋਭੇ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਨਾਂ ਅੰਮ੍ਰਿਤ ਸਰੋਵਰ ਸਿੱਖ ਇਤਿਹਾਸ ’ਤੇ ਰਵਾਇਤਾਂ ਨਾਲ ਮੇਲ ਖਾਂਦਾ ਹੈ। ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਪੇਂਡੂ ਵਿਕਾਸ ਮੰਤਰੀ ਗਿਰੀਰਾਜ ਸਿੰਘ ਨੂੰ ਪੱਤਰ ਲਿਖ ਕੇ ਪ੍ਰਾਜੈਕਟ ਦਾ ਨਾਂ ਤੁਰੰਤ ਬਦਲਣ ਲਈ ਕਿਹਾ ਹੈ।

SGPC on Gurdwara Karte Parwan SahibHarjinder Singh Dhami

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧ ਵਿਚ ਆਖਿਆ ਕਿ ਭਾਰਤ ਸਰਕਾਰ ਦਾ ਬਰਸਾਤੀ ਪਾਣੀ ਸੰਭਾਲਣ ਲਈ ਉੱਦਮ ਤਾਂ ਚੰਗਾ ਹੈ, ਪਰ ਇਸ ਦਾ ਨਾਮ ਸਿੱਖ ਭਾਵਨਾਵਾਂ ਨੂੰ ਸੱਟ ਮਾਰਦਾ ਹੈ। ਪਿੰਡਾਂ ਅੰਦਰ ਮੀਂਹ ਦਾ ਪਾਣੀ ਇਕੱਠਾ ਕਰਨ ਲਈ ਬਣਾਏ ਜਾਣ ਵਾਲੇ ਟੋਭਿਆਂ ਨੂੰ ਅੰਮ੍ਰਿਤ ਸਰੋਵਰ ਦਾ ਨਾਂ ਦੇਣਾ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਤਿਹਾਸ ਅਨੁਸਾਰ ਸ੍ਰੀ ਅੰਮ੍ਰਿਤਸਰ ਵਿਖੇ ਗੁਰੂ ਸਾਹਿਬਾਨ ਵੱਲੋਂ ਪੰਜ ਸਰੋਵਰ ਤਿਆਰ ਕਰਵਾਏ ਗਏ ਸਨ, ਜਿਨ੍ਹਾਂ ਵਿਚ ਅੰਮ੍ਰਿਤਸਰ (ਭਾਵ ਅੰਮ੍ਰਿਤ ਸਰੋਵਰ) ਵੀ ਇੱਕ ਹੈ।

SGPCSGPC

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਅੰਮ੍ਰਿਤਸਰ (ਅੰਮ੍ਰਿਤ ਸਰੋਵਰ) ਵਿਖੇ ਰੋਜਾਨਾਂ ਲੱਖਾਂ ਸੰਗਤਾਂ ਇਸ਼ਨਾਨ ਕਰਕੇ ਸ਼ਰਧਾ ਪ੍ਰਗਟਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤ ਸਰੋਵਰ ਦੀ ਸਿੱਖ ਇਤਿਹਾਸ ਵਿਚ ਵੱਡੀ ਮਹੱਤਤਾ ਹੋਣ ਕਾਰਨ ਪਿੰਡਾਂ ਅੰਦਰ ਸਰਕਾਰ ਵੱਲੋਂ ਤਿਆਰ ਕੀਤੇ ਜਾਣ ਵਾਲੇ ਟੋਭਿਆਂ ਨੂੰ ਅੰਮ੍ਰਿਤ ਸਰੋਵਰ ਵਜੋਂ ਸਥਾਪਤ ਕਰਨਾ ਸਿੱਖ ਇਤਿਹਾਸ ਤੇ ਪ੍ਰੰਪਰਾਵਾਂ ਦੀ ਤੌਹੀਨ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਤਿਆਰ ਕੀਤੇ ਜਾਣ ਵਾਲੇ ਟੋਭਿਆਂ ਦਾ ਨਾਂ ਤੁਰੰਤ ਬਦਲਿਆ ਜਾਵੇ ਤਾਂ ਜੋ ਸਿੱਖ ਇਤਿਹਾਸ ਅੰਦਰ ਅੰਮ੍ਰਿਤ ਸਰੋਵਰ  ਦੀ ਇਤਿਹਾਸਕ ਮਹੱਤਤਾ ਨੂੰ ਸੱਟ ਨਾ ਵੱਜੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement