ਗੁਰਬਾਣੀ ਸੁਣਾਓ ਪੂਰਾ ਮਹੀਨਾ ਮੁਫ਼ਤ ਕੁਲਚੇ ਖਾਓ
Published : Nov 29, 2019, 12:48 pm IST
Updated : Nov 29, 2019, 12:48 pm IST
SHARE ARTICLE
Singh Kulcha Bhandar
Singh Kulcha Bhandar

ਬੱਚਿਆਂ ਨੂੰ ਗੁਰਬਾਣੀ ਨਾਲ ਜੋੜ ਰਿਹੈ ਇਹ ਸਿੱਖ ਨੌਜਵਾਨ

ਪਟਿਆਲਾ: ਅੱਜ ਦੇ ਆਧੁਨਿਕ ਦੌਰ ਵਿਚ ਬਹੁਤ ਸਾਰੇ ਨੌਜਵਾਨ ਸਿੱਖੀ ਤੋਂ ਬੇਮੁਖ ਹੁੰਦੇ ਜਾ ਰਹੇ ਹਨ। ਸਿੱਖ ਸੰਸਥਾਵਾਂ ਵੱਲੋਂ ਅਜਿਹੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਵੱਖ-ਵੱਖ ਤਰ੍ਹਾਂ ਦੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਪਰ ਕੁੱਝ ਸਿੱਖ ਅਜਿਹੇ ਵੀ ਨੇ ਜੋ ਅਪਣੀ ਜ਼ਿੰਮੇਵਾਰੀ ਸਮਝਦੇ ਹੋਏ ਅਪਣੀ ਕਿਰਤ ਕਮਾਈ ਕਰਦੇ ਹੋਏ  ਸਿੱਖੀ ਦਾ ਪ੍ਰਚਾਰ ਕਰ ਰਹੇ ਹਨ।

Singh Kulcha BhandarSingh Kulcha Bhandar

ਅਜਿਹਾ ਹੀ ਇਕ ਨੌਜਵਾਨ ਸਿੱਖ ਐ ਤੂਫ਼ਾਨ ਸਿੰਘ, ਜੋ ਭਾਵੇਂ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਨੇੜੇ ਪਾਸੀ ਰੋਡ 'ਤੇ 'ਸਿੰਘ ਕੁਲਚਾ ਭੰਡਾਰ' ਦੇ ਨਾਂਅ 'ਤੇ ਕੁਲਚਿਆਂ ਦੀ ਰੇਹੜੀ ਲਗਾਉਂਦਾ ਹੈ ਪਰ ਇਸ ਦੇ ਨਾਲ-ਨਾਲ ਹੀ ਉਹ ਇਕ ਨਿਵੇਕਲੇ ਤਰੀਕੇ ਨਾਲ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਵੀ ਕਰ ਰਿਹਾ ਹੈ।

Singh Kulcha BhandarSingh Kulcha Bhandar

ਉਸ ਨੇ ਰੇਹੜੀ ਨੇੜੇ ਇਕ ਬੋਰਡ ਲਗਾਇਆ ਹੋਇਆ ਹੈ, ਜਿਸ 'ਤੇ ਲਿਖਿਆ ਗਿਆ ਹੈ ਕਿ ਬੱਚਿਆਂ ਨੂੰ ਗੁਰਬਾਣੀ ਸੁਣਾਉਣ 'ਤੇ ਮੁਫ਼ਤ ਕੁਲਚਾ ਦਿੱਤਾ ਜਾਵੇਗਾ। ਦਰਅਸਲ ਸਿੱਖ ਨੌਜਵਾਨ ਵੱਲੋਂ ਇਹ ਸ਼ਰਤ 15 ਸਾਲ ਤੋਂ ਹੇਠਾਂ ਦੇ ਬੱਚਿਆਂ ਲਈ ਰੱਖੀ ਗਈ ਹੈ। ਸਿੱਖ ਨੌਜਵਾਨ ਵੱਲੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਕੀਤੇ ਜਾ ਰਹੇ ਇਸ ਕਾਰਜ ਦੀ ਖ਼ੂਬ ਸ਼ਲਾਘਾ ਕੀਤੀ ਜਾ ਰਹੀ ਹੈ। ਜੋ ਅਪਣੀ ਕਿਰਤ ਕਮਾਈ ਕਰਦਾ ਹੋਇਆ ਵੀ ਅਪਣੇ ਸਿੱਖ ਹੋਣ ਦੇ ਫ਼ਰਜ਼ਾਂ ਦੀ ਪੂਰਤੀ ਕਰ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement