ਹਰਿਆਣਾ ਦੀ ਸਿਵਲ ਸਰਵਿਸ ਪ੍ਰੀਖਿਆ ‘ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਪਾਉਣ ‘ਤੇ ਮਨਾਹੀ
Published : Mar 30, 2019, 10:57 am IST
Updated : Mar 30, 2019, 11:07 am IST
SHARE ARTICLE
Sikh Student
Sikh Student

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਨੋਟਿਸ ਲੈਂਦਿਆਂ ਕਾਨੂੰਨੀ ਕਾਰਵਾਈ ਕਰਨ ਦੀ ਕੀਤੀ ਮੰਗ...

ਚੰਡੀਗੜ੍ਹ : ਐਸਜੀਪੀਸੀ ਮੁਤਾਬਕ ਹਰਿਆਣਾ ‘ਚ ਸਿਵਲ ਸਰਵਿਸ ਪ੍ਰੀਖਿਆ ਕੇਂਦਰ ਵਿੱਚ ਇਮਤਿਹਾਨ ਦੇਣ ਵਾਲੇ ਵਿਦਿਆਰਥੀਆਂ ‘ਤੇ ਕਕਾਰ ‘ਤੇ ਪਾ ਕੇ ਆਉਣ ‘ਤੇ ਲਾਈ ਪਾਬੰਦੀ ਸਿੱਖੀ ਸਿਧਾਂਤਾਂ ਦੇ ਖ਼ਿਲਾਫ਼ ਹੈ। ਹਰਿਆਣਾ ‘ਚ ਸਿਵਲ ਸੇਵਾਵਾਂ ਦੀ ਭਲਕੇ ਯਾਨੀ 31 ਮਾਰਚ ਨੂੰ ਹੋਣ ਵਾਲੀ ਪ੍ਰੀਖਿਆ ਮੌਕੇ ਕੇਂਦਰਾਂ ਵਿੱਚ ਸਿੱਖੀ ਕਕਾਰਾਂ ‘ਤੇ ਪਾਬੰਦੀ ਲਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

HcsHcs

ਉਨ੍ਹਾਂ ਪ੍ਰੀਖਿਆ ਕੇਂਦਰ ਵਿੱਚ ਕਕਾਰਾਂ ‘ਤੇ ਪਾਬੰਦੀ ਲਾਉਣ ਵਾਲੇ ਅਧਿਕਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਉਨ੍ਹਾਂ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਦੀ ਵਿਸਾਖੀ ਨੂੰ ਅੰਮ੍ਰਿਤ ਪਾਨ ਕਰਵਾ ਕੇ ਆਪਣੇ ਖਾਲਸੇ ਨੂੰ ਪੰਜਾਂ ਕਕਾਰਾਂ ਕਛਿਹਰਾ, ਕੜ੍ਹਾ, ਕ੍ਰਿਪਾਨ, ਕੰਘਾ ਤੇ ਕੇਸਾਂ ਦਾ ਧਾਰਨੀ ਹੋਣ ਲਈ ਪ੍ਰੇਰਿਆ ਗਿਆ ਸੀ, ਜੋ ਉਹ ਆਪਣੇ ਸਰੀਰ ਤੋਂ ਕਦੇ ਵੀ ਵੱਖ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜਾਂ ਕਕਾਰਾਂ ਵਿਚੋਂ ਕ੍ਰਿਪਾਨ ਤੇ ਕੜਾ ਵੀ ਮੈਟਲ ਦਾ ਬਣਿਆ ਹੁੰਦਾ ਹੈ, ਜੋ ਸਿੱਖ ਕੋਡ ਆਫ਼ ਕੰਡਕਟ (ਰਹਿਤ ਮਰਯਾਦਾ) ਅਨੁਸਾਰ ਅਲੱਗ ਨਹੀਂ ਕੀਤਾ ਜਾ ਸਕਦਾ।

SGPC SGPC

ਹਰਿਆਣਾ ਲੋਕ ਸੇਵਾ ਕਮਿਸ਼ਨ ਵੱਲੋਂ ਬੀਤੀ 26 ਮਾਰਚ ਨੂੰ ਉਮੀਦਵਾਰਾਂ ਨੂੰ ਕੁਝ ਵਸਤਾਂ ਪ੍ਰੀਖਿਆ ਕੇਂਦਰਾਂ ਵਿੱਚ ਨਾ ਲਿਆਉਣ ਜਾਂ ਪਹਿਣਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਨ੍ਹਾਂ ਵਿੱਚ ਨਵ-ਵਿਆਹੀਆਂ ਦੇ ਚੂੜੇ, ਗਹਿਣੇ ਆਦਿ ਤੋਂ ਲੈਕੇ ਕਿਸੇ ਵੀ ਕਿਸਮ ਦੇ ਧਾਰਮਿਕ ਚਿੰਨ੍ਹ ਨੂੰ ਨਾ ਧਾਰਨ ਕਰਨ ਲਈ ਕਿਹਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement