ਖ਼ਬਰਾਂ |

ਤਾਜ਼ਾ |

ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
Published : Apr 30, 2026, 1:34 pm IST
Updated : Apr 30, 2026, 1:34 pm IST
SHARE ARTICLE
The birth anniversary of the blessed Sri Guru Amardas Ji was celebrated with devotion.
The birth anniversary of the blessed Sri Guru Amardas Ji was celebrated with devotion.

ਐਸ.ਜੀ.ਪੀ.ਸੀ. ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸੰਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ : ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸਿੱਖਾਂ ਦੇ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਪਾਵਨ ਅਵਸਰ 'ਤੇ ਐਸ.ਜੀ.ਪੀ.ਸੀ. ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੇਸ਼-ਵਿਦੇਸ਼ ਵਿੱਚ ਵੱਸਦੀ ਸਮੁੱਚੀ ਸਿੱਖ ਸੰਗਤ ਨੂੰ ਲੱਖ-ਲੱਖ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੰਦੇਸ਼ ਦਿੱਤਾ।

ਗੱਲਬਾਤ ਕਰਦਿਆਂ ਐਸ.ਜੀ.ਪੀ.ਸੀ. ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਗੁਰੂ ਅਮਰਦਾਸ ਜੀ ਦਾ ਜੀਵਨ ਮਨੁੱਖਤਾ ਲਈ ਇੱਕ ਮਹਾਨ ਮਿਸਾਲ ਹੈ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਕਾਲ ਵਿੱਚ ਸੱਚੇ ਗੁਰੂ ਦੀ ਮਹਿਮਾ ਨੂੰ ਸਮਝਾਇਆ ਅਤੇ ਇਹ ਸੰਦੇਸ਼ ਦਿੱਤਾ ਕਿ ਗੁਰੂ ਤੋਂ ਬਿਨਾਂ ਮਨੁੱਖੀ ਜੀਵਨ ਸਫਲ ਨਹੀਂ ਹੋ ਸਕਦਾ। ਗੁਰੂ ਅਮਰਦਾਸ ਜੀ ਨੇ ਗੁਰੂ ਅੰਗਦ ਦੇਵ ਜੀ ਦੀ ਸ਼ਰਨ ਵਿੱਚ ਰਹਿ ਕੇ ਲਗਭਗ 12 ਸਾਲ ਸੇਵਾ ਅਤੇ ਭਗਤੀ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰਗੱਦੀ ਦੀ ਪ੍ਰਾਪਤੀ ਹੋਈ।

ਉਨ੍ਹਾਂ ਅੱਗੇ ਕਿਹਾ ਕਿ ਗੁਰੂ ਅਮਰਦਾਸ ਜੀ ਨੇ ਸਮਾਜ ਸੁਧਾਰ ਦੇ ਖੇਤਰ ਵਿੱਚ ਵੀ ਇਤਿਹਾਸਕ ਕਾਰਜ ਕੀਤੇ। ਉਸ ਸਮੇਂ ਪ੍ਰਚਲਿਤ ਸਤੀ ਪ੍ਰਥਾ ਦਾ ਉਨ੍ਹਾਂ ਨੇ ਸਖ਼ਤ ਵਿਰੋਧ ਕੀਤਾ ਅਤੇ ਇਸ ਨੂੰ ਖ਼ਤਮ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਗੁਰੂ ਸਾਹਿਬ ਨੇ ਇਹ ਸੰਦੇਸ਼ ਦਿੱਤਾ ਕਿ ਹਰ ਇਨਸਾਨ ਨੂੰ ਜਿਉਣ ਦਾ ਅਧਿਕਾਰ ਹੈ, ਚਾਹੇ ਉਹ ਮਰਦ ਹੋਵੇ ਜਾਂ ਔਰਤ। ਉਨ੍ਹਾਂ ਨੇ ਔਰਤਾਂ ਨੂੰ ਬਰਾਬਰ ਦੇ ਅਧਿਕਾਰ ਦਿਵਾਉਣ ਦੀ ਦਿਸ਼ਾ ਵਿੱਚ ਵੀ ਮਹੱਤਵਪੂਰਨ ਕਦਮ ਚੁੱਕੇ।

ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਗੁਰੂ ਅਮਰਦਾਸ ਜੀ ਨੇ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ‘ਮੰਜੀ’ ਅਤੇ ‘ਪੀੜ੍ਹੀ’ ਪ੍ਰਣਾਲੀ ਦੀ ਸਥਾਪਨਾ ਕੀਤੀ, ਜਿਸ ਰਾਹੀਂ ਵੱਖ-ਵੱਖ ਖੇਤਰਾਂ ਵਿੱਚ ਧਰਮ ਦਾ ਸੰਦੇਸ਼ ਪਹੁੰਚਾਇਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਗੋਇੰਦਵਾਲ ਸਾਹਿਬ ਵਿਖੇ 84 ਪੌੜੀਆਂ ਵਾਲੀ ਪਵਿੱਤਰ ਬਾਉਲੀ ਦਾ ਨਿਰਮਾਣ ਕਰਵਾਇਆ, ਜਿੱਥੇ ਸ਼ਰਧਾ ਨਾਲ ਇਸ਼ਨਾਨ ਅਤੇ ਜਾਪ ਕਰਨ ਨਾਲ ਜਨਮ-ਮਰਨ ਦੇ ਚੱਕਰ ਤੋਂ ਮੁਕਤੀ ਮਿਲਣ ਦੀ ਮਾਨਤਾ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ ਅਤੇ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾ ਰਹੀਆਂ ਹਨ। ਉੱਥੇ ਹੀ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੇ ਦੂਜੇ ਦਿਨ ਦੇ ਦੀਵਾਨ ਅੱਜ ਆਰੰਭ ਹੋਏ ਹਨ।

ਅੰਤ ਵਿੱਚ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਾਵਨ ਅਵਸਰਾਂ 'ਤੇ ਗੁਰਦੁਆਰਿਆਂ ਵਿੱਚ ਪਹੁੰਚ ਕੇ ਹਾਜ਼ਰੀ ਭਰਨ, ਗੁਰਬਾਣੀ ਨਾਲ ਜੁੜਨ ਅਤੇ ਆਪਣੇ ਜੀਵਨ ਨੂੰ ਸਫਲ ਬਣਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਵਾਰ ਫਿਰ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸਮੁੱਚੀ ਸੰਗਤ ਨੂੰ ਹਾਰਦਿਕ ਵਧਾਈ ਦਿੱਤੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM
Advertisement