ਚੰਦੂਮਾਜਰਾ ਤੇ ਮਜੀਠੀਆ ਕੌਮ ਧ੍ਰੋਹੀ: ਅਕਾਲੀ ਦਲ (ਅ)
Published : Jul 30, 2018, 10:17 am IST
Updated : Jul 30, 2018, 10:17 am IST
SHARE ARTICLE
Members talking To Reporters
Members talking To Reporters

ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਬਰਗਾੜੀ ਇਨਸਾਫ਼ ਮੋਰਚੇ ਬਾਰੇ ਗ਼ਲਤ ਬਿਆਨਬਾਜੀ ਕਰ ਕੇ ਸਿੱਖ ਕੌਮ ਦੇ ਹਿਰਦਿਆਂ...

ਪਾਤੜਾਂ,  ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਬਰਗਾੜੀ ਇਨਸਾਫ਼ ਮੋਰਚੇ ਬਾਰੇ ਗ਼ਲਤ ਬਿਆਨਬਾਜੀ ਕਰ ਕੇ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਦਰਿਆ ਹੈ। ਇਸ ਦੇ ਰੋਸ ਵਜੋਂ ਸ਼੍ਰੋਮਣੀ ਅਕਾਲ ਦਲ (ਅੰਮ੍ਰਿਤਸਰ) ਅਤੇ ਪੰਥਕ ਜਥੇਬੰਦੀਆਂ ਵਲੋਂ ਚੰਦੂਮਾਜਰਾ ਅਤੇ ਮਜੀਠੀਆ ਨੂੰ ਪੰਥ ਨਾਲ ਧ੍ਰੋਹ ਕਰਨ ਵਾਲੇ ਕਿਹਾ।

Prem Singh ChandumajraPrem Singh Chandumajra

ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਬਲਕਾਰ ਸਿੰਘ ਭੁੱਲਰ ਦੀ ਅਗਵਾਈ ਵਿਚ ਹਰਦੀਪ ਸਿੰਘ ਸਜਿਪੁਰ, ਰਾਜਪਾਲ ਸਿੰਘ ਭਿੰਡਰ, ਸਤਨਾਮ ਸਿੰਘ ਮੁਹਾਰ, ਕੁਲਦੀਪ ਸਿੰਘ ਢੈਂਠਲ ਆਦਿ ਨੇ ਪ੍ਰਗਟਾਏ।  ਉਨ੍ਹਾਂ ਚੰਦੂਮਾਜਰਾ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਬਰਗਾੜੀ ਕਾਂਡ ਦੀ ਮੰਗਭਾਗੀ ਘਟਨਾ ਉਨ੍ਹਾਂ ਦੀ ਬਾਦਲ ਸਰਕਾਰ ਸਮੇਂ ਹੀ ਵਾਪਰੀ ਸੀ ਅਤੇ ਖ਼ੁਦ ਨੂੰ ਪੰਥਕ ਅਖਵਾਉਣ ਵਾਲੀ ਅਕਾਲੀ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਫੜਨ ਵਿਚ ਨਾਕਾਮ ਹੀ ਰਹੀ।

Bikram Singh MajithiaBikram Singh Majithia

ਉਨ੍ਹਾਂ ਕਿਹਾ ਕਿ ਚੰਦੂਮਾਜਰਾ ਅਤੇ ਮਜੀਠੀਆ ਨੇ ਗ਼ਲਤ ਬਿਆਨਬਾਜ਼ੀ ਕੀਤੀ ਹੈ, ਇਸ ਲਈ ਇਨ੍ਹਾਂ ਨੂੰ ਕੌਮੀ ਗਦਾਰ ਐਲਾਨ ਦੇਣਾ ਚਾਹੀਦਾ ਹੈ। ਅਕਾਲੀ-ਭਾਜਪਾ ਸਰਕਾਰ ਸਿੱਖ ਹਿਤੈਸ਼ੀ ਘੱਟ ਹੈ ਅਤੇ ਦੁਸ਼ਮਣ ਜ਼ਿਆਦਾ ਰਹੀ ਸੀ। ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਭਾਈ ਧਿਆਨ ਸਿੰਘ ਮੰਡ ਵਲੋਂ ਲਗਾਏ ਗਏ ਰੋਸ ਧਰਨੇ ਨੂੰ ਚੰਦੂਮਾਜਰਾ ਵਲੋਂ ਸੰਸਦ ਵਿਚ ਸਿਆਸੀ ਸਟੰਟ ਦਸਣਾ ਸਿੱਖ ਕੌਮ ਦੀਆਂ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement