ਧਾਰਮਕ ਸਥਾਨ 'ਤੇ ਸ਼ਰਾਬ ਪੀਣ ਤੋਂ ਰੋਕਣ 'ਤੇ ਕੀਤੀ ਵਿਅਕਤੀ ਦੀ ਕੁੱਟਮਾਰ
Published : Sep 22, 2017, 10:46 pm IST
Updated : Sep 22, 2017, 5:16 pm IST
SHARE ARTICLE

ਕੁਹਾੜਾ/ਸਾਹਨੇਵਾਲ, 22 ਸਤੰਬਰ (ਮਹੇਸ਼ਇੰਦਰ ਸਿੰਘ ਮਾਂਗਟ) : ਥਾਣਾ ਸਾਹਨੇਵਾਲ ਦੇ ਅਧੀਨ ਆਉਂਦੇ ਪਿੰਡ ਜੰਡਿਆਲੀ ਦੇ ਧਾਰਮਕ ਸਥਾਨ 'ਤੇ ਸ਼ਰਾਬ ਪੀਣ ਤੋਂ ਰੋਕਣ ਵਾਲੇ ਵਿਅਕਤੀ ਦੀ ਚਾਰ ਵਿਅਕਤੀਆਂ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਚਾਰ ਵਿਅਕਤੀਆਂ ਵਿਰੁਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਜਾਣਕਾਰੀ ਅਨੁਸਾਰ ਥਾਣਾ ਸਾਹਨੇਵਾਲ ਦੇ ਪਿੰਡ ਜੰਡਿਆਲੀ ਦੇ ਵਸਨੀਕ ਸੁਖਦੇਵ ਸਿੰਘ ਨੇ ਦਸਿਆ ਕਿ ਪਿੰਡ ਦੇ ਧਾਰਮਕ ਸਥਾਨ ਬਾਬਾ ਗੁਰਬਖ਼ਸ਼ ਦਾਸ ਦੀ ਸਮਾਧ 'ਤੇ ਚਾਰ ਵਿਅਕਤੀ ਜਗਤਪ੍ਰੀਤ ਸਿੰਘ, ਛਿੰਦਰਪਾਲ ਸਿੰਘ, ਬਲਦੇਵ ਸਿੰਘ, ਸਮਸ਼ੇਰ ਸਿੰਘ ਤੇ ਕਾਕਾ ਕਾਰ ਵਿਚ ਬੈਠੇ ਸ਼ਰਾਬ ਪੀ ਰਹੇ ਸਨ, ਇਨ੍ਹਾਂ ਨੂੰ ਰੋਕਣ 'ਤੇ ਉਨ੍ਹਾਂ ਨੇ ਮੇਰੇ ਉਪਰ ਹਮਲਾ ਕਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿਤੀਆਂ ਅਤੇ ਜਾਂਦੇ ਹੋਏ ਮੇਰੀ ਜੇਬ ਵਿਚੋਂ ਜਬਰੀ 23 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ। ਸੁਖਦੇਵ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਉਕਤ ਵਿਅਕਤੀਆ ਦੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਸ ਸਬੰਧੀ ਥਾਣੇ ਦੇ ਮੁਨਸ਼ੀ ਹਰਦੀਪ ਸਿੰਘ ਨੇ ਦਸਿਆ ਕਿ ਮਾਮਲਾ ਆਪਸੀ ਰੰਜ਼ਸ ਦਾ ਲਗਦਾ ਹੈ।  ਇਸ ਬਾਰੇ ਜਾਂਚ ਪੜਤਾਲ ਕਰਨ ਤੋਂ ਬਾਅਦ ਹੀ ਪਤਾ ਲਗੇਗਾ ਕਿ ਅਸਲ ਮਾਮਲਾ ਕੀ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement