ਗੁਰੂ ਗੋਬਿੰਦ ਸਿੰਘ ਜੀ ਵਿਰੁਧ ਪੋਸਟ ਪਾਉਣ ਵਾਲੇ ਨੇ ਮੰਗੀ ਮੁਆਫ਼ੀ
Published : Sep 21, 2017, 10:33 pm IST
Updated : Sep 21, 2017, 5:03 pm IST
SHARE ARTICLE

ਅਜਨਾਲਾ, 21 ਸਤੰਬਰ (ਸੁਖਦੇਵ ਸਿੰਘ ਤੇੜਾ): ਬੀਤੇ ਦਿਨੀਂ ਸ੍ਰੀ ਗੁਰੁ ਗੋਬਿੰਦ ਸਾਹਿਬ ਜੀ ਵਿਰੁਧ ਲਿਖੀ ਪੋਸਟ ਨੂੰ ਵਟਸਐਪ ਅਤੇ ਫ਼ੇਸਬੁਕ  'ਤੇ ਪਾਉਣ ਵਾਲੇ ਲਖਨਪਾਲ ਸ਼ਰਮਾ ਨੇ ਅੱਜ ਸਿੱਖ ਸੰਗਤ ਤੋਂ ਮੁਆਫ਼ੀ ਮੰਗ ਲਈ। ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਅਜਨਾਲਾ ਦੇ ਰਹਿਣ ਵਾਲੇ ਲਖਨਪਾਲ ਸ਼ਰਮਾ ਨੇ ਅੱਜ ਇਥੇ ਦਮਦਮੀ ਟਕਸਾਲ ਅਜਨਾਲਾ ਵਿਖੇ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਹਾਜ਼ਰੀ ਵਿਚ ਮੁਆਫ਼ੀ ਮੰਗ ਕੇ ਪਸ਼ਚਾਤਾਪ ਕਰਦਿਆਂ ਪ੍ਰਣ ਕੀਤਾ ਕਿ ਉਹ ਅੱਗੇ ਤੋਂ ਅਜਿਹਾ ਨਹੀਂ ਕਰੇਗਾ ਅਤੇ ਹੋਰ ਨੌਜਵਾਨਾਂ ਨੂੰ ਵੀ ਅਪੀਲ ਕਰੇਗਾ ਕਿ ਕਿਸੇ ਵੀ ਧਰਮ ਵਿਰੁਧ ਕੋਈ ਪੋਸਟ ਨਾ ਪਾਈ ਜਾਵੇ ਅਤੇ ਜੇ ਕੋਈ ਸ਼ਰਾਰਤੀ ਅਨਸਰ ਅਜਿਹਾ ਕਰਦਾ ਹੈ ਤਾਂ ਉਸ ਦੀ ਅਜਿਹੀ ਪੋਸਟ ਨੂੰ ਅੱਗੇ ਨਾ ਤੋਰਿਆ ਜਾਵੇ।  ਇਸ ਮੌਕੇ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਇਸ ਨੌਜਵਾਨ ਨੇ ਮੁਆਫ਼ੀ ਮੰਗ ਲਈ ਹੈ, ਇਸ ਲਈ ਸਿੱਖ ਕੌਮ ਇਸ ਨੂੰ ਮੁਆਫ ਕਰ ਦੇਵੇ ਤਾਕਿ ਇਸ ਘਟਨਾ ਸਬੰਧੀ ਕੋਈ ਵਿਵਾਦ ਨਾ ਪੈਦਾ ਹੋਵੇ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement