ਨਵੇਂ ਸਾਲ ਦੀ ਆਮਦ 'ਤੇ ਸੰਗਤਾਂ ਨੇ ਗੁ. ਦੁਖਨਿਵਾਰਨ ਸਾਹਿਬ ਵਿਖੇ ਟੇਕਿਆ ਮੱਥਾ
Published : Jan 2, 2018, 12:29 am IST
Updated : Jan 1, 2018, 6:59 pm IST
SHARE ARTICLE

ਪਟਿਆਲਾ, 1 ਜਨਵਰੀ (ਜਗਤਾਰ ਸਿੰਘ): ਨਵੇਂ ਸਾਲ ਦੀ ਆਮਦ 'ਤੇ ਇਤਿਹਾਸਕ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸੇਵਕ ਜਥਾ ਸੁਸਾਇਟੀ ਦੇ ਸਾਂਝੇ ਉਪਰਾਲੇ ਨਾਲ ਧਾਰਮਕ ਸਮਾਗਮ ਕਰਵਾਇਆ ਗਿਆ।ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਦੇਰ ਰਾਤ ਤਕ ਮਹਾਨ ਕੀਰਤਨ ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਕਰਕੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਇਲਾਹੀ ਬਾਣੀ ਦਾ ਕੀਰਤਨ ਸੁਣਾਇਆ। ਤੜਕ ਸਵੇਰ ਤੋਂ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਨੇ ਨਵੇਂ ਸਾਲ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਮੱਥਾ ਟੇਕਣ ਉਪਰੰਤ ਕੀਤੀ।ਇਸ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸੀਸ ਨਿਵਾਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਹਜੂਰੀ ਰਾਗੀ ਜਥਿਆਂ ਪਾਸੋਂ ਕੀਰਤਨ ਸੁਣ ਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ। ਸੰਗਤਾਂ ਨੇ ਅੰਮ੍ਰਿਤ ਸਰੋਵਰ 'ਚ ਇਸ਼ਨਾਨ ਕੀਤਾ ਅਤੇ ਪੰਗਤ-ਸੰਗਤ ਕਰਕੇ ਗੁਰੂ ਘਰ 'ਚ ਹਾਜ਼ਰੀ ਲਗਵਾਈ। ਧਾਰਮਕ ਸਮਾਗਮ ਦੌਰਾਨ ਹਜ਼ੂਰੀ ਰਾਗੀਆਂ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਤੋਂ ਭਾਈ ਬੋਹੜ ਸਿੰਘ, ਭਾਈ ਸਤਿੰਦਰਬੀਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲਿਆਂ ਅਤੇਂ ਢਾਡੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਬਾਰੇ ਜਾਣੂੰ ਕਰਵਾਇਆ।


ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਹੈਡ ਗ੍ਰੰਥੀ ਗਿਆਨੀ ਭਾਈ ਪ੍ਰਣਾਮ ਸਿੰਘ ਨੇ ਸਰਬੱਤ ਦੇ ਭਲੇ ਅਤੇ ਪੰਥ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਨਵਾਂ ਸਾਲ ਚੜ੍ਹਨ ਮੌਕੇ ਵੱਡੀ ਗਿਣਤੀ 'ਚ ਜੁੜੀ ਸੰਗਤ ਨੂੰ ਪ੍ਰੇਰਿਤ ਕਰਦਿਆਂ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਕਿਹਾ ਕਿ  ਸਮੁੱਚੀ ਮਾਨਵਤਾ ਨੂੰ ਦਵੈਸ਼ ਭਾਵਨਾਵਾਂ ਛੱਡ ਕੇ 'ਮਾਨਸ ਕੀ ਜਾਤ ਸਭ ਏਕ ਪਹਿਚਾਨਬੋ' ਦੇ ਸਿਧਾਂਤ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਗੁਰਮਤਿ ਫਲਸਫੇ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣ ਅਤੇ ਧਰਮ 'ਚ ਦ੍ਰਿੜ ਰਹਿਣ ਦਾ ਸੰਕਲਪ ਕਰਨਾ ਚਾਹੀਦਾ ਹੈ। ਇਸ ਮੌਕੇ ਕਮਲਜੀਤ ਸਿੰਘ ਜੋਗੀਪੁਰ, ਹਰਵਿੰਦਰ ਸਿੰਘ, ਰਛਪਾਲ ਸਿੰਘ, ਗੁਰੂ ਤੇਗ ਬਹਾਦਰ ਸੇਵਕ ਜਥਾ ਸੁਸਾਇਟੀ ਦੇ ਅਹੁਦੇਦਾਰ ਤੇ ਮੈਂਬਰ ਅਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement