ਪਾਕਿਸਤਾਨ 'ਚ ਆਨੰਦ ਮੈਰਿਜ ਐਕਟ ਤਿਆਰ ਕੀਤੇ ਜਾਣ ਲਈ ਚਾਰਾਜੋਈ ਸ਼ੁਰੂ
Published : Feb 8, 2018, 1:56 am IST
Updated : Feb 7, 2018, 8:26 pm IST
SHARE ARTICLE

ਨਵੀਂ ਦਿੱਲੀ, 7 ਫ਼ਰਵਰੀ (ਸੁਖਰਾਜ ਸਿੰਘ): ਭਾਰਤੀ ਸੰਸਦ ਵਲੋਂ ਆਨੰਦ ਮੈਰਿਜ ਐਕਟ 2012 ਪਾਸ ਕੀਤੇ ਜਾਣ 'ਤੇ ਇਸ ਨੂੰ ਰਾਜਧਾਨੀ ਦਿੱਲੀ ਸਮੇਤ 14 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਲੋਂ ਲਾਗੂ ਕੀਤੇ ਜਾਣ ਤੋਂ ਬਾਅਦ ਹੁਣ ਪਾਕਿਸਤਾਨ ਵਿਚ ਵੀ ਆਨੰਦ ਮੈਰਿਜ ਐਕਟ ਬਣਾਉਣ ਲਈ ਚਾਰਾਜੋਈ ਸ਼ੁਰੂ ਹੋ ਗਈ ਹੈ ਤਾਕਿ ਪਾਕਿਸਤਾਨ ਵਿਚ ਰਹਿੰਦੇ ਸਿੱਖ ਵੀ ਅਪਣੇ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟ ਤਹਿਤ ਕਰਵਾ ਸਕਣ।ਇਸ ਸਬੰਧੀ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਸਿਆ ਕਿ ਪਾਕਿਤਸਾਨੀ ਪੰਜਾਬ ਵਿਧਾਨ ਸਭਾ ਦੇ ਮੈਂਬਰ ਰਮੇਸ਼ ਸਿੰਘ ਅਰੋੜਾ ਨੇ ਇਸ ਸਬੰਧੀ ਸੂਬਾਈ ਵਿਧਾਨ ਸਭਾ ਵਿਚ ਇਕ ਬਿਲ ਪੇਸ ਕੀਤਾ ਹੈ ਅਤੇ ਵਿਧਾਨ ਸਭਾ ਦੇ ਸਪੀਕਰ ਨੇ ਉਕਤ ਬਿਲ ਸਟੈਂਡਿੰਗ ਕਮੇਟੀ ਕੋਲ ਭੇਜ ਦਿਤਾ ਹੈ ਤਾਕਿ ਬਿਲ ਦਾ ਖਰੜਾ ਤਿਆਰ ਕੀਤਾ ਜਾ ਸਕੇ। ਸ. ਸਿਰਸਾ ਨੇ ਦਸਿਆ ਕਿ ਫ਼ੋਨ 'ਤੇ ਹੋਈ ਗੱਲਬਾਤ ਦੌਰਾਨ  ਰਮੇਸ਼ ਸਿੰਘ 


ਅਰੋੜਾ ਨੇ ਉਨ੍ਹਾਂ ਨੂੰ ਇਹ ਬਿਲ ਰਾਜਧਾਨੀ ਦਿੱਲੀ ਸਮੇਤ 14 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਲਾਗੂ ਕਰਵਾਉਣ ਦੀ ਵਧਾਈ ਦਿਤੀ। ਉਨ੍ਹਾਂ ਇਸ ਬਾਬਤ ਦਿੱਲੀ ਕਮੇਟੀ ਤੇ ਸ਼੍ਰੋਮਣੀ  ਕਮੇਟੀ ਤੋਂ ਸਹਿਯੋਗ ਵੀ ਮੰਗਿਆ ਹੈ ਤੇ ਭਾਰਤ ਵਿਚ ਪਾਸ ਕੀਤੇ ਬਿਲ ਦੀ ਕਾਪੀ ਵੀ ਮੰਗੀ ਹੈ। ਸ. ਸਿਰਸਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦ ਆਨੰਦ ਮੈਰਿਜ ਐਕਟ ਦੁਨੀਆਂ ਦੇ ਸਾਰੇ ਮੁੱਖ ਦੇਸ਼ਾਂ ਵਿਚ ਤਿਆਰ ਕਰਨਾ ਪਵੇਗਾ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਖ਼ਸ਼ਿਸ਼ ਸਦਕਾ ਸਿੱਖ ਹੁਣ ਦੁਨੀਆਂ ਦੇ ਹਰ ਹਿੱਸੇ ਵਿਚ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਮੁਲਕਾਂ ਵਿਚ ਤਾਂ ਸਿੱਖਾਂ ਦੀ ਗਿਣਤੀ ਲੱਖਾਂ ਵਿਚ ਹੈ ਤੇ ਇਸ ਲਈ ਇਨ੍ਹਾਂ ਮੁਲਕਾਂ ਵਿਚ ਇਹ ਐਕਟ ਬਣਾਏ ਜਾਣ ਨਾਲ ਸਿੱਖ ਜੋੜਿਆਂ ਨੂੰ ਉਕਤ ਐਕਟ ਤਹਿਤ ਵਿਆਹ ਰਜਿਸਟਰੇਸ਼ਨ ਕਰਵਾਉਣ ਦੀ ਸਹੂਲਤ ਮਿਲ ਜਾਵੇਗੀ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement