ਰਾਜਪਾਲ ਬਦਨੌਰ ਤੇ ਜੱਗੀ ਵਾਸੂਦੇਵ ਨੇ ਦਰਬਾਰ ਸਾਹਿਬ 'ਚ ਮੱਥਾ ਟੇਕਿਆ
Published : Sep 30, 2017, 10:29 pm IST
Updated : Sep 30, 2017, 4:59 pm IST
SHARE ARTICLE

ਅੰਮ੍ਰਿਤਸਰ, 30 ਸਤੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਜੱਗੀ ਵਾਸੂਦੇਵ ਨੇ ਅੱਜ ਸਿੱਖ ਧਰਮ ਦੇ ਕੇਂਦਰੀ ਅਸਥਾਨ ਸੱਚਖੰਡ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਰਾਤ 8:00 ਵਜੇ ਦੇ ਕਰੀਬ ਇਥੇ ਪੁੱਜਣ 'ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਮੈਂਬਰ ਬੀਬੀ ਕਿਰਨਜੋਤ ਕੌਰ, ਸਕੱਤਰ ਡਾ. ਰੂਪ ਸਿੰਘ ਅਤੇ ਮੈਨੇਜਰ ਸੁਲੱਖਣ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਸ਼ਰਧਾ ਨਾਲ ਪ੍ਰਕਰਮਾ ਕਰਦਿਆਂ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਅਸਥਾਨਾਂ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕੜਾਹ ਪ੍ਰਸ਼ਾਦਿ ਦੀ ਦੇਗ ਕਰਾਈ ਅਤੇ ਕੀਰਤਨ ਵੀ ਸਰਵਣ ਕੀਤਾ।
ਵੀ.ਪੀ. ਸਿੰਘ ਬਦਨੌਰ ਅਤੇ ਜੱਗੀ ਵਾਸੂਦੇਵ  ਨੂੰ ਬਲਦੇਵ ਸਿੰਘ ਕਾਇਮਪੁਰ, ਭਾਈ ਅਮਰਜੀਤ ਸਿੰਘ ਚਾਵਲਾ, ਬੀਬੀ ਕਿਰਨਜੋਤ ਕੌਰ, ਡਾ. ਰੂਪ ਸਿੰਘ ਤੇ  ਸੁਲੱਖਣ ਸਿੰਘ ਭੰਗਾਲੀ ਨੇ ਦਰਬਾਰ ਸਾਹਿਬ ਦਾ ਮਾਡਲ ਅਤੇ ਧਾਰਮਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਬਦਨੌਰ ਤੇ ਵਾਸੂਦੇਵ ਨੇ ਸਾਂਝੇ ਤੌਰ 'ਤੇ ਕਿਹਾ ਕਿ ਦਰਬਾਰ ਸਾਹਿਬ ਸਮੁੱਚੀ ਮਨੁੱਖਤਾ ਲਈ ਆਤਮਕ ਸ਼ਕਤੀ ਦਾ ਸੋਮਾ ਹੈ ਜਿਸ ਦੇ ਦਰਸ਼ਨ ਕਰ ਕੇ ਮਨੁੱਖ ਨੂੰ ਮੁਕੰਮਲ ਸ਼ਾਂਤੀ ਦੀ ਅਵਸਥਾ ਪ੍ਰਾਪਤ ਹੁੰਦੀ ਹੈ।
ਇਸ ਮੌਕੇ ਵਧੀਕ ਮੈਨੇਜਰ ਸੁਖਬੀਰ ਸਿੰਘ, ਸੂਚਨਾ ਅਧਿਕਾਰੀ  ਜਸਵਿੰਦਰ ਸਿੰਘ ਜੱਸੀ ਤੇ ਹਰਪ੍ਰੀਤ ਸਿੰਘ, ਸੁਪਰਵਾਈਜ਼ਰ ਸਰਤਾਜ ਸਿੰਘ ਆਦਿ ਮੌਜੂਦ ਸਨ। ਜਾਣਕਾਰੀ ਮੁਤਾਬਕ ਜੱਗੀ ਵਾਸੂਦੇਵ ਜਲਿਆ ਵਾਲਾ ਬਾਗ਼ ਵਿਖੇ ਇਕ ਰੈਲੀ ਲੈ ਕੇ ਪੁੱਜੇ ਹਨ। ਇਸ ਰੈਲੀ ਦਾ ਸਵਾਗਤ ਗਵਰਨਰ ਪੰਜਾਬ ਵੀ ਪੀ ਸਿੰਘ ਬਦਨੌਰ ਨੇ ਕੀਤਾ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement