ਸੁਲਤਾਨਪੁਰ ਲੋਧੀ ਵਿਚ ਬਣੇਗੀ ਵਿਸ਼ਾਲ ਯਾਦਗਾਰ: ਬਡੂੰਗਰ
Published : Sep 4, 2017, 10:30 pm IST
Updated : Sep 4, 2017, 5:00 pm IST
SHARE ARTICLE



ਕਪੂਰਥਲਾ/ਸੁਲਤਾਨਪੁਰ ਲੋਧੀ, 4 ਸਤੰਬਰ (ਇੰਦਰਜੀਤ ਸਿੰਘ ਚਾਹਲ): ਸ਼੍ਰੋਮਣੀ ਕਮੇਟੀ ਦੀ ਅੱਜ ਇਥੇ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦੌਰਾਨ 2019 ਵਿਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸੁਲਤਾਨਪੁਰ ਲੋਧੀ ਵਿਖੇ ਇਕ ਵਿਸ਼ੇਸ਼ ਯਾਦਗਾਰ ਸਥਾਪਤ ਕਰਨ ਦੇ ਨਾਲ ਨਾਲ ਇਕ ਕੌਮਾਂਤਰੀ ਕਮੇਟੀ ਬਣਾਉਣ ਅਤੇ ਆਧੁਨਿਕ ਅਜਾਇਬ ਘਰ ਸਥਾਪਤ ਕਰ ਕੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਇਤਿਹਾਸ ਨੂੰ ਰੂਪਮਾਨ ਕਰਨ ਸਮੇਤ ਕਈ ਅਹਿਮ ਫ਼ੈਸਲੇ ਲਏ ਗਏ। ਇਕੱਤਰਤਾ ਦੌਰਾਨ ਲਏ ਗਏ ਫ਼ੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਸਿਆ ਕਿ ਇਸ ਯਾਦਗਾਰ ਵਿਚ ਗੁਰੂ ਸਾਹਿਬ ਦੇ ਇਤਿਹਾਸ ਅਤੇ ਵਿਚਾਰਧਾਰਾ ਨੂੰ ਸੰਗਤ ਤਕ ਪਹੁੰਚਾਉਣ ਲਈ ਇਕ ਆਧੁਨਿਕ ਅਜਾਇਬ ਘਰ ਬਣਾਇਆ ਜਾਵੇਗਾ ਜਿਸ ਵਿਚ ਐਲ.ਈ.ਡੀ. ਸਕਰੀਨਾਂ ਦੀ ਵਰਤੋਂ ਕੀਤੀ ਜਾਵੇਗੀ।
ਉਨ੍ਹਾਂ ਦਸਿਆ ਕਿ ਇਸ ਅਜਾਇਬ ਘਰ ਵਿਚ ਰੂਪਮਾਨ ਕੀਤੇ ਜਾਣ ਵਾਲੇ ਇਤਿਹਾਸ ਨੂੰ 4 ਭਾਗਾਂ ਵਿਚ ਵੰਡ ਕੇ ਦਰਸਾਇਆ ਜਾਵੇਗਾ ਜਿਸ ਵਿਚ ਗੁਰੂ ਸਾਹਿਬ ਦੇ ਆਰੰਭਕ ਜੀਵਨ, ਸੁਲਤਾਨਪੁਰ ਲੋਧੀ ਨਾਲ ਸਬੰਧਤ ਇਤਿਹਾਸ, ਉਦਾਸੀਆਂ ਅਤੇ ਕਰਤਾਰਪੁਰ ਵਿਖੇ ਕੀਤੀ ਕਿਰਤ ਨਾਲ ਸਬੰਧਤ ਇਤਿਹਾਸ ਪ੍ਰਦਰਸ਼ਤ ਕੀਤਾ ਜਾਵੇਗਾ।
ਇਸ ਯਾਦਗਾਰ ਦੀ ਇਮਾਰਤ ਦਾ ਢਾਂਚਾ ਗਲੋਬ ਦੇ ਰੂਪ ਵਿਚ ਗੁਰੂ ਸਾਹਿਬ ਦੀਆਂ ਵਿਸ਼ਵ ਵਿਆਪੀ ਸਿੱਖਿਆਵਾਂ ਅਨੁਸਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਪ੍ਰਸਿੱਧ ਇਤਿਹਾਸਕਾਰਾਂ ਅਤੇ ਇੰਜੀਨੀਅਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਇਸ ਤੋਂ ਇਲਾਵਾ ਗੁਰੂ ਸਾਹਿਬ ਦੀ ਵਿਚਾਰਧਾਰਾ ਅਨੁਸਾਰ ਅਕਾਲ ਪੁਰਖ ਦੀ ਏਕਤਾ ਦੇ ਸੰਕਲਪ ਨੂੰ ਦਰਸਾਉਂਦਾ ੴ ਦਾ ਵਿਸ਼ਾਲ ਨਿਸ਼ਾਨ ਵੀ ਸਥਾਪਤ ਕੀਤਾ ਜਾਵੇਗਾ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement