ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਬਣੇ ਹਰਵਿੰਦਰ ਸਿੰਘ ਸਰਨਾ
Published : Sep 4, 2017, 10:35 pm IST
Updated : Sep 4, 2017, 5:05 pm IST
SHARE ARTICLE




ਪਟਨਾ ਸਾਹਿਬ, 4 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਦਿੱਲੀ ਅਕਾਲੀ ਦਲ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਹੈ। ਇਸ ਕਮੇਟੀ 'ਤੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ ਸੀ ਅਤੇ ਅਵਤਾਰ ਸਿੰਘ ਮੱਕੜ ਪ੍ਰਧਾਨ ਸਨ। ਹਰਵਿੰਦਰ ਸਿੰਘ ਦੇ ਭਰਾ ਪਰਮਜੀਤ ਸਿੰਘ ਸਰਨਾ ਨੇ 'ਰੋਜ਼ਾਨਾ ਸਪੋਕਸਮੈਨ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਚੋਣ ਦਾ ਰਾਹ ਸੌਖਾ ਨਹੀਂ ਸੀ।
ਅਕਾਲੀ ਦਲ ਦੇ ਆਗੂਆਂ ਨੇ ਉਨ੍ਹਾਂ ਦੇ ਰਾਹ ਵਿਚ ਕਈ ਅੜਿੱਕੇ ਖੜੇ ਕੀਤੇ ਅਤੇ ਅਦਾਲਤ ਵਿਚ ਕੇਸ ਵੀ ਪਾਇਆ।  ਮੀਟਿੰਗ ਨੂੰ ਰੱਦ ਕਰਾਉਣ ਦੇ ਵੀ ਕਈ ਯਤਨ ਕੀਤੇ ਗਏ ਪਰ ਇਸ ਸੱਭ ਦੇ ਬਾਵਜੂਦ ਉਨ੍ਹਾਂ ਨੂੰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਬਾਦਲ ਦਲ ਨਾਲ ਸਬੰਧਤ ਤਿੰਨ ਮੈਂਬਰ ਅਵਤਾਰ ਸਿੰਘ ਮੱਕੜ, ਗੁਰਿੰਦਰਪਾਲ ਸਿੰਘ ਅਤੇ ਗੁਰਮੀਤ ਸਿੰਘ ਕਾਨਪੁਰ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਤੋਂ ਕਿਨਾਰਾ ਕਰ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਸਰਬਸੰਮਤੀ ਨਾਲ ਚੁਣ ਲਿਆ ਗਿਆ। ਦਿੱਲੀ ਦੇ ਸਰਨਾ ਭਰਾਵਾਂ ਨੂੰ ਕਾਂਗਰਸ ਖ਼ਾਸਕਰ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨਿਆ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸ. ਸਰਨਾ ਨੂੰ ਪਿੱਛੇ ਜਿਹੇ ਪੰਥਕ ਮਾਮਲਿਆਂ ਲਈ ਅਪਣਾ ਸਲਾਹਕਾਰ ਵੀ ਨਿਯੁਕਤ ਕੀਤਾ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement