ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਕੇਂਦਰ ਸਰਕਾਰ ਵੱਲੋਂ GST ਲਗਾਉਣਾ ਮੰਦਭਾਗਾ: ਰਮਦਾਸ
Published : Aug 1, 2022, 5:01 pm IST
Updated : Aug 1, 2022, 8:54 pm IST
SHARE ARTICLE
Kulwinder Singh Ramdas
Kulwinder Singh Ramdas

ਕਿਹਾ- ਜੀਐਸਟੀ ਲਗਾ ਕੇ ਸਰਕਾਰ ਨੇ ਸੰਗਤ ’ਤੇ ਪਾਇਆ ਵਾਧੂ ਬੋਝ 

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ਨੂੰ ਭਾਰਤ ਸਰਕਾਰ ਵੱਲੋਂ ਜੀਐਸਟੀ ਦੇ ਘੇਰੇ ਵਿਚ ਲੈਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

Sri Darbar Sahib, Amritsar Sri Darbar Sahib, Amritsar

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫੈਸਲਾ ਬੇਹੱਦ ਨਿੰਦਣਯੋਗ ਹੈ ਅਤੇ ਸੰਗਤ ਵਿਰੋਧੀ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆਂ ਭਰ ਤੋਂ ਰੋਜ਼ਾਨਾ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਨ੍ਹਾਂ ਦੇ ਠਹਿਰਣ ਲਈ ਸੰਸਥਾ ਵੱਲੋਂ ਪ੍ਰਬੰਧ ਕੀਤੇ ਜਾਂਦੇ ਹਨ।

GST GST

ਪਰ ਦੁੱਖ ਦੀ ਗੱਲ ਹੈ ਕਿ ਭਾਰਤ ਸਰਕਾਰ ਨੇ ਸਰਾਵਾਂ ’ਤੇ ਜੀਐਸਟੀ ਲਗਾ ਕੇ ਸੰਗਤ ’ਤੇ ਵਾਧੂ ਬੋਝ ਪਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤ ਵੱਲੋਂ ਚੜ੍ਹਾਈ ਜਾਂਦੀ ਭੇਟਾ ਨੂੰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਅਤੇ ਸੰਗਤਾਂ ਦੀ ਸਹੂਲਤ ਲਈ ਵਰਤਦੀ ਹੈ। ਇਸ ਤੋਂ ਇਲਾਵਾ ਸਮੇਂ-ਸਮੇਂ ’ਤੇ ਕੁਦਰਤੀ ਆਫ਼ਤਾਂ ਦੌਰਾਨ ਵੀ ਲੋਕ ਭਲਾਈ ਲਈ ਸੇਵਾਵਾਂ ਵਿਚ ਮੋਹਰੀ ਰਹਿੰਦੀ ਹੈ।

SGPC SGPC

ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ਵਿਚ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਤਿਆਰ ਕੀਤੀਆਂ ਸਰਾਵਾਂ ਵਪਾਰਕ ਨਹੀਂ ਹਨ, ਇਸ ਲਈ ਇਸ ’ਤੇ ਕਿਸੇ ਕਿਸਮ ਦਾ ਟੈਕਸ ਸਰਕਾਰੀ ਸਰਾਸਰ ਧੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement