ਅੱਜ ਦਾ ਹੁਕਮਨਾਮਾ (1 ਸਤੰਬਰ 2021)
Published : Sep 1, 2021, 7:21 am IST
Updated : Sep 1, 2021, 7:21 am IST
SHARE ARTICLE
Sri Darbar Sahib
Sri Darbar Sahib

ਧਨਾਸਰੀ ਮਹਲਾ ੫ ॥

 

ਧਨਾਸਰੀ ਮਹਲਾ ੫ ॥

ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥

ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥

ਜੀਅ ਕੀ ਏਕੈ ਹੀ ਪਹਿ ਮਾਨੀ ॥

ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥

Sri Darbar Sahib Sri Darbar Sahib

ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥

ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥

ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥

ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥

ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥

ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

SRI DARBAR SAHIBSRI DARBAR SAHIB

ਬੁੱਧਵਾਰ, ੧੭ ਭਾਦੋਂ (ਸੰਮਤ ੫੫੩ ਨਾਨਕਸ਼ਾਹੀ) ੧ ਸਤੰਬਰ, ੨੦੨੧ (ਅੰਗ : ੬੭੧)

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ । ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ।੧। ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ । (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ।੨।

Sri Darbar Sahib AmritsarSri Darbar Sahib Amritsar

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ । (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ।੩। (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ । ਹੇ ਨਾਨਕ! ਆਖ—ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ।੪।੫।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement