ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (2 ਜੂਨ 2026)
Published : Jun 2, 2026, 6:54 am IST
Updated : Jun 2, 2026, 6:54 am IST
SHARE ARTICLE
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (2 ਜੂਨ 2026)
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (2 ਜੂਨ 2026)

Ajj da Hukamnama Sri Darbar Sahib : ਬਾਰਹ ਬਰਸ ਬਾਲਪਨ ਬੀਤੇ, ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ, ਫਿਰਿ ਪਛੁਤਾਨਾ ਬਿਰਧਿ ਭਇਓ ॥੧॥

ਬਾਰਹ ਬਰਸ ਬਾਲਪਨ ਬੀਤੇ, ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ, ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ, ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ, ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ, ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ, ਤਬ ਰੇ ਧਰਮ ਕੀ ਆਸ ਕਰੈ ॥੩॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ, ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ, ਅੰਤੇ ਚਲਦਿਆ ਨਾਲਿ ਚਲਿਓ ॥੪॥ ਕਹਤ ਕਬੀਰ ਸੁਨਹੁ, ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲਰਾਇ ਕੀ, ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥

(ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਤੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ; ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ ।੧।‘ਮਮਤਾ’ ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ, ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ) ।੧।ਰਹਾਉ।(ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ (ਤਾਂ ਕਿ ਪਾਣੀ ਤਲਾ ਵਿਚੋਂ ਬਾਹਰ ਨਾ ਨਿਕਲ ਜਾਏ), ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ । ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ ।੨।ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ, ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ । ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ? ।੩।ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ-ਰੂਪ ਲਾਭ ਖੱਟਦਾ ਹੈ । ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ ।੪।ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ, ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ ।੫।੨।੧੫।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM

ਹਿਮਾਚਲ 'ਚ ਹੋਈਆਂ ਹਿੰਸਕ ਘਟਨਾਵਾਂ ਦਾ ਗਰਮਾਇਆ ਮਾਮਲਾ, ਐਂਟਰੀ ਟੈਕਸ ਦੇ ਵਿਵਾਦ ਤੋਂ ਬਾਅਦ ਵਧਿਆ ਰੋਸ

06 Jun 2026 3:04 PM

ਔਰਤਾਂ 'ਤੇ ਅੱਤਿਆਚਾਰ ਕਦੋਂ ਰੁਕਣਗੇ? ਕੀ ਅੱਜ ਵੀ ਔਰਤਾ ਗੁਲਾਮੀ ਝੱਲ ਰਹੀਆਂ ਹਨ? ਘਰੇਲੂ ਹਿੰਸਾ ਤੇ ਮਹਿਲਾ ਕਮਿਸ਼ਨ ਸਖ਼ਤ

05 Jun 2026 3:04 PM

ਵੱਡੀ ਖ਼ਬਰ- BJP Ravneet Bittu ਦੇ ਚਿਹਰੇ ਉੱਤੇ ਖੇਡੇਗੀ ਦਾਅ, ਜਾਣੋ ਕੀ ਮਿਲ ਸਕਦੀ ਵੱਡੀ ਜ਼ਿੰਮੇਵਾਰੀ

05 Jun 2026 3:03 PM
Advertisement