ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (07 ਅਪ੍ਰੈਲ 2026)
Published : Apr 7, 2026, 6:43 am IST
Updated : Apr 8, 2026, 6:33 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib : ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥

ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥

ਵਿਆਖਿਆ: ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ॥ ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥ ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩। ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM

ਕੇਂਦਰੀ ਖ਼ੁਰਾਕ ਮੰਤਰੀ ਨਾਲ਼ CM Mann ਦੀ ਬੈਠਕ ਹੋਈ ਖ਼ਤਮ, ਕਣਕ ਦੀ ਖਰੀਦ ਨੂੰ ਲੈ ਕੇ CM ਮਾਨ ਨੇ ਕੀਤੀ ਬੈਠਕ

10 Apr 2026 2:51 PM

Donald Trump ਦੀ Iran ਨੂੰ ਮੁੜ ਧਮਕੀ 'ਹੋਰਮੁਜ਼ ਸਟ੍ਰੇਟ ਨਾ ਖੋਲ੍ਹਿਆ ਤਾਂ ਕਰਾਂਗੇ ਹਮਲਾ...' Iran VS Israel War

09 Apr 2026 3:21 PM
Advertisement