ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (07 ਜੁਲਾਈ 2026)
Published : Jul 7, 2026, 6:37 am IST
Updated : Jul 7, 2026, 6:37 am IST
SHARE ARTICLE
Ajj da Hukamnama Sri Darbar Sahib:
Ajj da Hukamnama Sri Darbar Sahib:

Ajj da Hukamnama Sri Darbar Sahib: ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਅਰਥ : ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੇਅੰਤ ਸਿੰਘ ਦੇ ਕਤਲ ਮਾਮਲੇ 'ਚ MHA ਦੇ Ex. ਅਧਿਕਾਰੀ ਦਾ ਵੱਡਾ ਖੁਲਾਸਾ

15 Jul 2026 2:55 PM

'ਸਤਲੁਜ' ਫਿਲਮ 'ਤੇ Ravneet Bittu LIVE | "ਖਾਲੜਾ ਸਾਬ੍ਹ ਨਾਲ ਕੋਈ ਦਿੱਕਤ ਨਹੀਂ, ਪਰ..." | Press Conference

13 Jul 2026 2:55 PM

ਕੈਬ ਐਸੋਸੀਏਸ਼ਨ ਵਾਲਿਆਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ, ਭਾਰੀ ਪੁਲਿਸ ਫੋਰਸ ਤਾਇਨਾਤ

13 Jul 2026 2:56 PM

ਫਿਲਮ 'ਸਤਲੁਜ' ਵਿਵਾਦ ਮਾਮਲੇ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ

12 Jul 2026 2:49 PM

PM Modi ਦਾ New Zealand ਚ ਸਿੱਖ ਵਿਰੋਧੀ ਤੱਤਾ ਨੂੰ ਕਰਾਰਾ ਜਵਾਬ,ਸਿੱਖਾਂ ਦੀ ਸੇਵਾ ਅਤੇ ਸਾਹਸ ਪੂਰੀ ਦੁਨੀਆ ਲਈ ਮਿਸਾਲ

12 Jul 2026 2:48 PM
Advertisement