ਅੱਜ ਦਾ ਹੁਕਮਨਾਮਾ (7 ਨਵੰਬਰ 2021)
Published : Nov 7, 2021, 7:22 am IST
Updated : Nov 7, 2021, 7:24 am IST
SHARE ARTICLE
Hukamnama
Hukamnama

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ੴ ਸਤਿਗੁਰ ਪ੍ਰਸਾਦਿ ॥

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥

ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥

ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥

ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥

ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥

ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥

ਅਸਮਾਨ ਮਿ੍ਹਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥

ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥

ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

Golden Temple Golden Temple

ਐਤਵਾਰ, ੨੨ ਕੱਤਕ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੭੨੭)

ਪੰਜਾਬੀ ਵਿਆਖਿਆ:

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ । (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ । ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।੧।ਰਹਾਉ।

Golden templeGolden temple

ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ । (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ । ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ।੪।੧।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement