ਅੱਜ ਦਾ ਹੁਕਮਨਾਮਾ (8 ਜਨਵਰੀ 2023)

By : KOMALJEET

Published : Jan 8, 2023, 7:26 am IST
Updated : Jan 8, 2023, 7:26 am IST
SHARE ARTICLE
Hukamnama  Sri Darbar Sahib Amritsar
Hukamnama Sri Darbar Sahib Amritsar

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਮੇਰਾ ਲਾਗੋ ਰਾਮ ਸਿਉ ਹੇਤੁ ॥

ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥

ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥

ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥

ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥

ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ॥੨॥੧੭॥

ਐਤਵਾਰ, ੨੪ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੭੫)

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਗੁਰੂ ਨੇ ਸਰਨ ਆਏ ਹਰੇਕ ਮਨੁੱਖ ਦਾ ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ(ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਤੇ ਉਸ ਦੀ ਕਿਰਪਾ ਨਾਲ ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।

ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਹੱਥ ਦੇ ਕੇ ਦੁੱਖਾਂ ਤੋਂ ਬਚਾਂਦਾ ਹੈ, ਸੇਵਕਾਂ ਨੂੰ ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।

ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ ਆਪਣੇ ਸੇਵਕਾਂ ਦਾ ਆਪ ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ,ਤੇ, ਸਦਾ ਆਤਮਕ ਆਨੰਦ ਮਾਣ ਕੇ ਦੁੱਖਾਂ ਕਲੇਸ਼ਾਂ ਵਲੋਂ ਨਿਡਰ ਹੋ ਜਾਂਦੇ ਹਨ।੨।੧੭।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement