ਅੱਜ ਦਾ ਹੁਕਮਨਾਮਾ
Published : Aug 9, 2020, 5:38 am IST
Updated : Aug 9, 2020, 6:55 am IST
SHARE ARTICLE
Darbar Sahib
Darbar Sahib

ਧਨਾਸਰੀ ਮਹਲਾ ੪ ਘਰੁ ੧ ਚਉਪਦੇ

ਧਨਾਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥

ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥

ਹਰਿ ਗੁਣ ਕਹਿ ਨ ਸਕਉ ਬਨਵਾਰੀ ॥

ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥

ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥

ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥

ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥

ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥

ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

ਐਤਵਾਰ, ੨੫ ਸਾਵਣ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੬੬)

Darbar Sahib Darbar Sahib

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ । ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।੧।

Darbar SahibDarbar Sahib

ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ । ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ । ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ ।

Darbar Sahib Darbar Sahib

(ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ । ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ । ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ।੩। ਹੇ ਨਾਨਕ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ।੪।੧।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement