Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (13 ਮਾਰਚ 2026)
Published : Mar 13, 2026, 6:46 am IST
Updated : Mar 13, 2026, 6:48 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥

Ajj da Hukamnama Sri Darbar Sahib: ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਵਿਆਖਿਆ- (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement