ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (14 ਮਈ 2026)
Published : May 14, 2026, 6:17 am IST
Updated : May 15, 2026, 6:09 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥

 

ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥

ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥

ਤੁਮਹਿ ਛਡਾਇ ਲੀਓ ਜਨੁ ਅਪਨਾ ॥

ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥

ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥

ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥

ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥

ਸੂਹੀ ਮਹਲਾ ੫ ॥ ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ।੧। ਹੇ ਪ੍ਰਭੂ! ਤੂੰ ਆਪਣੇ ਸੇਵਕ ਨੂੰ (ਸੁਪਨੇ ਵਰਗੇ ਜਗਤ (ਦੇ ਮੋਹ-) ਜਾਲ ਵਿਚੋਂ) ਆਪ ਕੱਢ ਲਿਆ, ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ ।੧। ਰਹਾਉ। ਹੇ ਭਾਈ! (ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ ।੨। ਹੇ ਭਾਈ! (ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ ।੩। ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ, ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ ।੪।੨੨।੨੮।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM

Punjab Assembly Elections in November? Decoding the Political Meaning Behind Kejriwal's Statement

14 Jun 2026 3:10 PM

Giani Raghbir Singh ਨੇ ਉਹੀ ਬਿਆਨ ਦਿੱਤੇ,ਜੋ ਗੁਨਾਹ Sukhbir Badal ਨੇ ਕਬੂਲ ਕੀਤੇ, ਇਸ 'ਚ ਕੁਝ ਨਹੀਂ ਗਲਤ

13 Jun 2026 2:52 PM

ਦੇਸ਼ 'ਚ ਮਹਿੰਗਾਈ ਦਾ ਝਟਕਾ, ਲਗਾਤਾਰ ਪੰਜਵੇਂ ਮਹੀਨੇ ਮਹਿੰਗਾਈ 'ਚ ਵਾਧਾ

13 Jun 2026 2:50 PM

ਮੋਦੀ ਸਰਕਾਰ ਨੇ ਹੁਣ Petrol-Diesel ਦੀ ਖ਼ਰੀਦ ਨੂੰ ਲੈ ਕੇ ਨਵੇਂ ਨਿਯਮ ਕੀਤੇ ਤੈਅ, ਇਨ੍ਹਾਂ ਸ਼ਰਤਾਂ 'ਤੇ ਕੀਤੀ ਜਾ ਸਕੇਗੀ ਖ਼ਰੀਦ

12 Jun 2026 3:08 PM
Advertisement