ਅੱਜ ਦਾ ਹੁਕਮਨਾਮਾ (14 ਨਵੰਬਰ 2022)
Published : Nov 14, 2022, 7:11 am IST
Updated : Nov 14, 2022, 7:12 am IST
SHARE ARTICLE
Hukamnama  Sri Darbar Sahib Amritsar
Hukamnama Sri Darbar Sahib Amritsar

ਸਲੋਕੁ ਮ: ੩ ॥

ਸਲੋਕੁ ਮ: ੩ ॥

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥

ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥

ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥

ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥

ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥

ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥

ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥

ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥

ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥

ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥

ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥

ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਸੋਮਵਾਰ, ੨੯ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੪੬)

ਪੰਜਾਬੀ ਵਿਆਖਿਆ:

ਸਲੋਕੁ ਮਃ ੩ ॥

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।

ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨।

(ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement