ਅੱਜ ਦਾ ਹੁਕਮਨਾਮਾ
Published : Feb 15, 2020, 7:23 am IST
Updated : Feb 15, 2020, 7:27 am IST
SHARE ARTICLE
Photo
Photo

ਬਿਲਾਵਲੁ ਮਹਲਾ ੫ ॥

ਬਿਲਾਵਲੁ ਮਹਲਾ ੫ ॥

ਸਿਮਰਤ ਨਾਮੁ ਕੋਟਿ ਜਤਨ ਭਏ ॥

ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥

ਜੇਤੇ ਪੁਨਹਚਰਨ ਸੇ ਕੀਨੑੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥

ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥

ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥

ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥

ਸ਼ਨਿਚਰਵਾਰ, ੩ ਫੱਗਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੮੨੪)

ਪੰਜਾਬੀ ਵਿਆਖਿਆ :

ਬਿਲਾਵਲੁ ਮਹਲਾ ੫ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ (ਤੀਰਥ, ਕਰਮ ਕਾਂਡ ਆਦਿਕ) ਕ੍ਰੋੜਾਂ ਹੀ ਉੱਦਮ (ਮਾਨੋ) ਹੋ ਜਾਂਦੇ ਹਨ । (ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ ਮਿਲ ਕੇ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਜਮਦੂਤਾਂ ਨੂੰ (ਉਸ ਦੇ ਨੇੜੇ ਜਾਣੋਂ) ਡਰ ਆਉਣ ਲੱਗ ਪਿਆ ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ ਦੇ ਚਰਨ ਆਪਣੇ ਮਨ ਵਿਚ ਹਿਰਦੇ ਵਿਚ ਵਸਾ ਲਏ, ਉਸ ਨੇ (ਪਿਛਲੇ ਕਰਮਾਂ ਦੇ ਸੰਸਕਾਰ ਮਿਟਾਣ ਲਈ, ਮਾਨੋ) ਸਾਰੇ ਹੀ ਪ੍ਰਾਸ਼ਚਿਤ ਕਰਮ ਕਰ ਲਏ ।

ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ, ਉਸ ਦਾ ਹਰੇਕ ਭਰਮ ਡਰ ਦੂਰ ਹੋ ਗਿਆ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਸੜ ਗਏ ।੧। (ਤਾਂ ਤੇ, ਹੇ ਭਾਈ!) ਨਿਡਰ ਹੋ ਕੇ (ਕਰਮ ਕਾਂਡ ਦਾ ਭਰਮ ਲਾਹ ਕੇ) ਜਗਤ ਦੇ ਮਾਲਕ-ਪ੍ਰਭੂ ਦਾ ਨਾਮ ਜਪਿਆ ਕਰੋ । ਇਹ ਨਾਮ-ਪਦਾਰਥ ਵੱਡੀ ਕਿਸਮਤ ਨਾਲ ਹੀ ਮਿਲਦਾ ਹੈ । ਹੇ ਸਰਬ-ਵਿਆਪਕ ਦਾਤਾਰ ਪ੍ਰਭੂ! ਮੇਹਰ ਕਰ, ਤਾ ਕਿ ਤੇਰਾ ਦਾਸ ਨਾਨਕ ਪਵਿੱਤਰ ਕਰਨ ਵਾਲੀ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹੇ ।੨।੧੭।੧੦੩।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement