Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (15 ਮਾਰਚ 2024)
Published : Mar 15, 2024, 7:21 am IST
Updated : Mar 15, 2024, 7:21 am IST
SHARE ARTICLE
Hukamnama Sahib
Hukamnama Sahib

ਰਾਮਕਲੀ ਮਹਲਾ ੫ ॥

Ajj da Hukamnama Sri Darbar Sahib Today: ਰਾਮਕਲੀ ਮਹਲਾ ੫ ॥

ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥

ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥

ਸਤਿਗੁਰੁ ਪਰਮੇਸਰੁ ਮੇਰਾ ॥

ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥

ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥

ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥

ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥

ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥

ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥

ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥

ਸ਼ੁੱਕਰਵਾਰ, ੨ ਚੇਤ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੮੮੪)

ਪੰਜਾਬੀ ਵਿਆਖਿਆ:

ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ । (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ ।੧। ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ ।

ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ ।੧।ਰਹਾਉ।ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ ।

ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ ।੨।ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ । ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ । ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ

 ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ ।੩।ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ । ਹੇ ਨਾਨਕ! (ਆਖ—) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ ।੪।੫।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement