ਅੱਜ ਦਾ ਹੁਕਮਨਾਮਾ
Published : May 15, 2020, 6:27 am IST
Updated : May 15, 2020, 6:27 am IST
SHARE ARTICLE
File Photo
File Photo

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥

ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥

ਪ੍ਰਭ ਬਾਣੀ ਸਬਦੁ ਸੁਭਾਖਿਆ ॥

ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥

ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥

ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥

ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥

ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥

ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ 

ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥

ਸ਼ੁੱਕਰਵਾਰ, ੨ ਜੇਠ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੧੧) 

ਸੋਰਠਿ ਮਹਲਾ ੫ ॥
(ਹੇ ਭਾਈ! ਅੰਮ੍ਰਿਤ ਵੇਲੇ) ਇਸ਼ਨਾਨ ਕਰ ਕੇ, ਆਪਣੇ ਪ੍ਰਭੂ ਦਾ ਨਾਮ ਸਿਮਰ ਕੇ ਮਨ ਅਤੇ ਸਰੀਰ ਨਰੋਏ ਹੋ ਜਾਂਦੇ ਹਨ (ਕਿਉਂਕਿ) ਪ੍ਰਭੂ ਦੀ ਸਰਨ ਪਿਆਂ (ਜੀਵਨ ਦੇ ਰਾਹ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ ਦੂਰ ਹੋ ਜਾਂਦੀਆਂ ਹਨ, ਤੇ, ਪ੍ਰਭੂ ਨਾਲ ਮਿਲਾਪ ਦੇ ਚੰਗੇ ਅਵਸਰ ਉੱਘੜ ਪੈਂਦੇ ਹਨ ।੧।ਹੇ ਭਾਈ! (ਗੁਰੂ ਨੇ ਆਪਣਾ) ਸ਼ਬਦ ਸੋਹਣਾ ਉਚਾਰਿਆ ਹੋਇਆ ਹੈ, (ਇਹ ਸ਼ਬਦ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਹੈ ।

Darbar SahibDarbar Sahib

(ਇਸ ਸ਼ਬਦ ਨੂੰ) ਸਦਾ ਗਾਂਦੇ ਰਹੋ, ਸੁਣਦੇ ਰਹੋ, ਪੜ੍ਹਦੇ ਰਹੋ, (ਜੇ ਇਹ ਉੱਦਮ ਕਰਦਾ ਰਹੇਂਗਾ, ਤਾਂ ਯਕੀਨ ਰੱਖ) ਪੂਰੇ ਗੁਰੂ ਨੇ ਤੈਨੂੰ (ਜੀਵਨ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚਾ ਲਿਆ ।ਰਹਾਉ। ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਬਜ਼ੁਰਗੀ ਮਿਣੀ ਨਹੀਂ ਜਾ ਸਕਦੀ, ਉਹ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਉਹ ਦਇਆ ਦਾ ਸੋਮਾ ਹੈ, ਆਪਣੇ ਸੰਤਾਂ ਦੀ ਇੱਜ਼ਤ ਉਹ (ਸਦਾ ਤੋਂ ਹੀ) ਰੱਖਦਾ ਆਇਆ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਹ ਸ਼ੁਰੂ ਤੋਂ ਹੀ ਪਾਲਦਾ ਆ ਰਿਹਾ ਹੈ ।੨।

Darbar Sahib Darbar Sahib

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਇਹ (ਆਤਮਕ) ਖ਼ੁਰਾਕ ਸਦਾ ਖਾਂਦੇ ਰਹੋ, ਹਰ ਵੇਲੇ ਆਪਣੇ ਮੂੰਹ ਵਿਚ ਪਾਂਦੇ ਰਹੋ । ਹੇ ਭਾਈ! ਗੋਬਿੰਦ ਦੇ ਗੁਣ ਸਦਾ ਗਾਂਦੇ ਰਹੋ (ਆਤਮਕ ਜੀਵਨ ਨੂੰ) ਨਾਹ ਬੁਢੇਪਾ ਆਵੇਗਾ ਨਾ ਮੌਤ ਆਵੇਗੀ, ਹਰੇਕ ਦੁੱਖ-ਕਲੇਸ਼ ਦੂਰ ਹੋ ਜਾਇਗਾ ।੩। ਹੇ ਭਾਈ! (ਜਿਸ ਭੀ ਮਨੁੱਖ ਨੇ ਗੁਰੂ ਦੇ ਸ਼ਬਦ ਦਾ ਆਸਰਾ ਲੈ ਕੇ ਪ੍ਰਭੂ ਦਾ ਨਾਮ ਜਪਿਆ) ਮੇਰੇ ਮਾਲਕ ਨੇ ਉਸ ਦੀ ਅਰਦਾਸਿ ਸੁਣ ਲਈ, (ਕ੍ਰੋੜਾਂ ਵਿਘਨਾਂ ਦਾ ਟਾਕਰਾ ਕਰਨ ਲਈ ਉਸ ਦੇ ਅੰਦਰ) ਪੂਰੀ ਤਾਕਤ ਪੈਦਾ ਹੋ ਜਾਂਦੀ ਹੈ । ਹੇ ਨਾਨਕ! ਗੁਰੂ ਦੀ ਇਹ ਅਜ਼ਮਤ ਸਾਰੇ ਜੁਗਾਂ ਵਿਚ ਹੀ ਪਰਤੱਖ ਉੱਘੜ ਰਹਿੰਦੀ ਹੈ ।੪।੧੧।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement