Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (15 ਦਸੰਬਰ 2025)

By : GAGANDEEP

Published : Dec 15, 2025, 6:18 am IST
Updated : Dec 15, 2025, 6:20 am IST
SHARE ARTICLE
Darbar Sahib
Darbar Sahib

Ajj da Hukamnama Sri Darbar Sahib: ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥

Ajj da Hukamnama Sri Darbar Sahib: ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥

ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥

ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥

ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥

ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥

ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥

ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ। ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ।

ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।੧।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement