ਅੱਜ ਦਾ ਹੁਕਮਨਾਮਾ
Published : Jun 16, 2019, 8:16 am IST
Updated : Jun 16, 2019, 8:16 am IST
SHARE ARTICLE
SRI DARBAR SAHIB
SRI DARBAR SAHIB

ਸਲੋਕੁ ਮ; ੩ ॥

ਸਲੋਕੁ ਮ; ੩ ॥

ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ ਕਉ ਆਪੇ ਦੇਇ ਬੁਝਾਇ ॥

ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥

ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥

ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ ਕੈ ਸੰਗਿ ਮਿਲਾਇ ॥

ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥

ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ ਕਉ ਦੇਉ ॥੧॥

ਮ; ੩ ॥ ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥

ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥

ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥

ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥

ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥

ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥ ਪਉੜੀ ॥

ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥

ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥

ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥

ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥

ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥

ਐਤਵਾਰ, ੨ ਹਾੜ (ਸੰਮਤ ੫੫੧ ਨਾਨਕਸ਼ਾਹੀ) ੧੬ ਜੂਨ, ੨੦੧੯ (ਅੰਗ: ੫੧੫)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement