ਅੱਜ ਦਾ ਹੁਕਮਨਾਮਾ
Published : Apr 17, 2020, 6:49 am IST
Updated : Apr 17, 2020, 6:49 am IST
SHARE ARTICLE
File photo
File photo

ਬਿਲਾਵਲੁ ਮਹਲਾ ੫ ॥

ਬਿਲਾਵਲੁ ਮਹਲਾ ੫ ॥

ਐਸੇ ਕਾਹੇ ਭੂਲਿ ਪਰੇ ॥

ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥

ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥

ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥

ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥

ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥

ਸ਼ੁੱਕਰਵਾਰ, ੫ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੮੨੩)

ਬਿਲਾਵਲੁ ਮਹਲਾ ੫ ॥
(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ—(ਇਹ ਹਨ ਜੀਵਾਂ ਦੀਆਂ ਕਰਤੂਤਾਂ) ।

Darbar SahibDarbar Sahib

ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (—ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ! ਆਖ—ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ ।੨।੧੦।੯੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement