Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (17 ਅਪ੍ਰੈਲ 2024)

By : GAGANDEEP

Published : Apr 17, 2024, 6:34 am IST
Updated : Apr 24, 2024, 6:45 am IST
SHARE ARTICLE
 Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫

 Ajj da Hukamnama Sri Darbar Sahib:  ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫

ੴ☬ ਸਤਿਗੁਰ ਪ੍ਰਸਾਦਿ ॥

ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥

ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ

ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ

ਮਇਆ ॥੧॥ ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ

ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥

ਬੁੱਧਵਾਰ, ੫ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੧੭ ਅਪ੍ਰੈਲ, ੨੦੨੪ (ਅੰਗ: ੮੧੭)

ਪੰਜਾਬੀ ਵਿਆਖਿਆ:
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫
ੴ☬ ਸਤਿਗੁਰ ਪ੍ਰਸਾਦਿ ॥
(ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ

ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ
ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ ।੧। ਹੇ

ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ ।੧।ਰਹਾਉ। (ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ ।੨।੧।੬੫। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement