ਅੱਜ ਦਾ ਹੁਕਮਨਾਮਾ
Published : Jul 18, 2020, 6:57 am IST
Updated : Jul 18, 2020, 6:57 am IST
SHARE ARTICLE
Hukamnama Sri Darbar Sahib amritsar
Hukamnama Sri Darbar Sahib amritsar

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥

ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥

ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥

ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥

ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥

ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥

ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥

ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਸ਼ਨਿਚਰਵਾਰ, ੩ ਸਾਵਣ (ਸੰਮਤ ੫੫੨ ਨਾਨਕਸ਼ਾਹੀ) ੧੮ ਜੁਲਾਈ, ੨੦੨੦ (ਅੰਗ: ੬੯੬)
ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ।

Darbar Sahib Darbar Sahib

ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨।

darbar sahib darbar sahib

ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement