ਅੱਜ ਦਾ ਹੁਕਮਨਾਮਾ
Published : Mar 19, 2019, 7:31 am IST
Updated : Mar 19, 2019, 7:31 am IST
SHARE ARTICLE
Sri Harmandir Sahib
Sri Harmandir Sahib

ਵਡਹੰਸੁ ਮਹਲਾ ੪ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ

ਵਡਹੰਸੁ ਮਹਲਾ ੪ ॥

ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥

ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥ ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥

ਏਕ ਦ੍ਰਿਸਿ† ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥

ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥ ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥

ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧ´ਾਇਆ ॥ ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥

ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥ ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥

ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥ ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥

ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥ ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥

ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥ ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥

ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥

ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥ ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥

ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥ ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥

ਮੰਗਲਵਾਰ, ੬ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੭੨)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement