ਅੱਜ ਦਾ ਹੁਕਮਨਾਮਾਂ
Published : Feb 21, 2019, 7:50 am IST
Updated : Feb 21, 2019, 7:50 am IST
SHARE ARTICLE
Sri Harmandir Sahib
Sri Harmandir Sahib

ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥

ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥

ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥

ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥

ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥

ਰਖਿ ਰਖਿ ਚਰਨ ਧਰੇ ਵੀਚਾਰੀ ॥

ਦੁਬਿਧਾ ਛੋਡਿ ਭਏ ਨਿਰੰਕਾਰੀ॥

ਮੁਕਤਿ ਪਦਾਰਥੁ ਹਰਿ ਰਸ ਚਾਖੇ॥

ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥

ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥

ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥

ਅਕਥ ਕਥਾ ਗੁਰ ਬਚਨੀ ਆਦਰੁ ॥੩॥

ਸੁੰਨ ਮੰਡਲ ਇਕੁ ਜੋਗੀ ਬੈਸੇ ॥

ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥

ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥

ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥

ਗੁਰਮੁਖਿ ਭਗਤਿ ਸਹਜਿ ਬੀਚਾਰੀ ॥

ਭਗਤਿ ਵਛਲ ਭੈ ਕਾਟਣਹਾਰੇ ॥

ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥

ਮਰਣੁ ਲਿਖਾਇ ਮੰਡਲ ਮਹਿ ਆਏ ॥

ਜਨਮੁ ਪਦਾਰਥੁ ਦੁਬਿਧਾ ਖੋਵੈ ॥

ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥

ਧੀਰਜ ਧਰਮੁ ਧਰਣੀਧਰ ਟੇਕ ॥

ਜਤੁ ਸਤੁ ਸੰਜਮੁ ਰਿਦੈ ਸਮਾਏ ॥

ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥

ਗੁਰ ਕੈ ਸਬਦਿ ਭਰਮ ਭਉ ਭਾਗੈ ॥

ਸੂਰਤਿ ਮੂਰਤਿ ਆਦਿ ਅਨੂਪੁ ॥

ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਵੀਰਵਾਰ, ੯ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੮੫)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement