Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (21 ਮਾਰਚ 2026)
Published : Mar 21, 2026, 6:55 am IST
Updated : Mar 21, 2026, 6:57 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥

Ajj da Hukamnama Sri Darbar Sahib: ਆਸਾ ॥  ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥

ਵਿਆਖਿਆ-

(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ॥੧॥ (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ॥੧॥ ਰਹਾਉ॥ ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ॥੨॥

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement