ਅੱਜ ਦਾ ਹੁਕਮਨਾਮਾ
Published : Aug 21, 2020, 7:26 am IST
Updated : Aug 21, 2020, 7:26 am IST
SHARE ARTICLE
File Photo
File Photo

ਜੈਤਸਰੀ ਮਹਲਾ ੯ ॥

ਜੈਤਸਰੀ ਮਹਲਾ ੯ ॥
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥

ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥

ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥

ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥

Darbar SahibDarbar Sahib

ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥

ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥

ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥

ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

Darbar SahibDarbar Sahib

ਸ਼ੁੱਕਰਵਾਰ, ੬ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੦੩)
ਜੈਤਸਰੀ ਮਹਲਾ ੯ ॥
ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ । ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ।੧।ਰਹਾਉ। ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ । ਮੈ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ।੧।

Darbar SahibDarbar Sahib

ਹੇ ਭਾਈ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ । (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ।੨।

Darbar SahibDarbar Sahib

ਹੇ ਨਾਨਕ! (ਆਖ—ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ।੩।੨।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement