ਅੱਜ ਦਾ ਹੁਕਮਨਾਮਾ
Published : Apr 22, 2020, 6:41 am IST
Updated : Apr 22, 2020, 6:41 am IST
SHARE ARTICLE
File photo
File photo

ਦੇਵਗੰਧਾਰੀ ਮਹਲਾ ੫ ॥

ਦੇਵਗੰਧਾਰੀ ਮਹਲਾ ੫ ॥

ਉਲਟੀ ਰੇ ਮਨ ਉਲਟੀ ਰੇ ॥

ਸਾਕਤ ਸਿਉ ਕਰਿ ਉਲਟੀ ਰੇ ॥

ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥

ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥

ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥

ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥

ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥

ਬੁੱਧਵਾਰ, ੧੦ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) (ਅੰਗ : ੫੩੫)

ਦੇਵਗੰਧਾਰੀ ਮਹਲਾ ੫ ॥
ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ । ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ । ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ ।੧।ਰਹਾਉ।ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ,

DARBAR SAHIBDARBAR SAHIB

ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ) । ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ ।੧।

DARBAR SAHIBDARBAR SAHIB

ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ । ਹੇ ਦਾਸ ਨਾਨਕ! (ਆਖ—ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ ।੨।੪।੩੭।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement