ਅੱਜ ਦਾ ਹੁਕਮਨਾਮਾ
Published : Aug 22, 2020, 7:00 am IST
Updated : Aug 23, 2020, 6:44 am IST
SHARE ARTICLE
File Photo
File Photo

ਜੈਤਸਰੀ ਮਹਲਾ ੯ ॥

ਜੈਤਸਰੀ ਮਹਲਾ ੯ ॥
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥

ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥

ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥

ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥

Darbar SahibDarbar Sahib

ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥

ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥

ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥

ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

Darbar SahibDarbar Sahib

ਸ਼ਨਿਚਰਵਾਰ, ੭ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) ਅੰਗ: ੭੦੩
ਜੈਤਸਰੀ ਮਹਲਾ ੯ ॥
ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ । ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ।੧।ਰਹਾਉ। ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ ।

Darbar SahibDarbar Sahib

ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ।੧।ਹੇ ਭਾਈ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ । (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ।੨।

Darbar SahibDarbar Sahib

ਹੇ ਨਾਨਕ! (ਆਖ—ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ।੩।੨।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement