Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (23 ਜਨਵਰੀ 2024)
Published : Jan 23, 2024, 7:35 am IST
Updated : Jan 23, 2024, 7:35 am IST
SHARE ARTICLE
Hukamnama Sahib
Hukamnama Sahib

ਸੋਰਠਿ ਮਹਲਾ ੯ ॥

Ajj da Hukamnama Sri Darbar Sahib Today: ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥

ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥

ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥

ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥

ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥

ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥

ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥

ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਮੰਗਲਵਾਰ, ੧੦ ਮਾਘ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੩੪)

ਸੋਰਠਿ ਮਹਲਾ ੯ ॥
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ । (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ

ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ।੨। ਹੇ ਨਾਨਕ! (ਆਖ ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ । (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ।੩।੧੨।੧੩੯।

(For more news apart from Ajj da Hukamnama Sri Darbar Sahib Today, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement