Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (24 ਜਨਵਰੀ 2024)

By : GAGANDEEP

Published : Jan 24, 2024, 7:08 am IST
Updated : Jan 25, 2024, 6:57 am IST
SHARE ARTICLE
 Ajj da Hukamnama Sri Darbar Sahib
 Ajj da Hukamnama Sri Darbar Sahib

 Ajj da Hukamnama Sri Darbar Sahib:  ਟੋਡੀ ਮਹਲਾ ੫ ॥

 Ajj da Hukamnama Sri Darbar Sahib:  ਟੋਡੀ ਮਹਲਾ ੫ ॥

ਹਰਿ ਬਿਸਰਤ ਸਦਾ ਖੁਆਰੀ ॥

ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥

ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥

ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥

ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥

ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥ (ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ,

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement