ਅੱਜ ਦਾ ਹੁਕਮਨਾਮਾ (24 ਫਰਵਰੀ 2022)
Published : Feb 24, 2022, 8:05 am IST
Updated : Feb 24, 2022, 8:06 am IST
SHARE ARTICLE
Hukamnama Sahib
Hukamnama Sahib

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥

ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥

ਹਰਿ ਰਸੁ ਪੀਵਹੁ ਭਾਈ ॥

ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥

ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥

ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

ਵੀਰਵਾਰ, ੧੩ ਫੱਗਣ (ਸੰਮਤ ੫੫੩ ਨਾਨਕਸ਼ਾਹੀ) ੨੪ ਫਰਵਰੀ, ੨੦੨੨ (ਅੰਗ: ੬੩੦)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥
ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ । ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ
ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ । ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ । ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ—ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ ।੨।੨੫।੮੯।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement