ਅੱਜ ਦਾ ਹੁਕਮਨਾਮਾ (24 ਮਾਰਚ 2023)
Published : Mar 24, 2023, 6:51 am IST
Updated : Mar 24, 2023, 6:51 am IST
SHARE ARTICLE
Sachkhand Sri Harmandar Sahib
Sachkhand Sri Harmandar Sahib

ਸੋਰਠਿ ਮਹਲਾ ੫ ॥

 

ਸੋਰਠਿ ਮਹਲਾ ੫ ॥

ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥

ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥

ਉਬਰੇ ਸਤਿਗੁਰ ਕੀ ਸਰਣਾਈ॥ ਜਾ ਕੀ ਸੇਵ ਨ ਬਿਰਥੀ ਜਾਈ॥ ਰਹਾਉ॥

ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ॥

ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ॥ ੨॥੧੨॥੪੦॥

ਸ਼ੁੱਕਰਵਾਰ, ੧੧ ਚੇਤ (ਸੰਮਤ ੫੫੫ ਨਾਨਕਸ਼ਾਹੀ) ੨੪ ਮਾਰਚ, ੨੦੨੩ (ਅੰਗ: ੬੧੯)

 

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥

(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ ।੧।

ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ।ਰਹਾਉ।(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ । ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ।੨।੧੨।੪੦।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement