Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (25 ਜੂਨ 2024)
Published : Jun 25, 2024, 6:52 am IST
Updated : Jun 25, 2024, 6:52 am IST
SHARE ARTICLE
Sri Darbar Sahib
Sri Darbar Sahib

ਬਿਲਾਵਲੁ ॥

Ajj da Hukamnama Sri Darbar Sahib:  ਬਿਲਾਵਲੁ ॥

ਰਾਖਿ ਲੇਹੁ ਹਮ ਤੇ ਬਿਗਰੀ ॥

ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥

ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥

ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥

ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥

ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥

ਮੰਗਲਵਾਰ, ੧੨ ਹਾੜ (ਸੰਮਤ ੫੫੬ ਨਾਨਕਸ਼ਾਹੀ) ੨੫ ਜੂਨ, ੨੦੨੪ (ਅੰਗ: ੮੫੬)

ਪੰਜਾਬੀ ਵਿਆਖਿਆ:

ਬਿਲਾਵਲੁ ॥
ਹੇ ਪ੍ਰਭੂ! ਮੇਰੀ ਲਾਜ ਰੱਖ ਲੈ । ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ । ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ) ।੧।ਰਹਾਉ। ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ । ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ ।੧।

(ਸੋ) ਕਬੀਰ ਆਖਦਾ ਹੈ—(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ । ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂ; ਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ) ।੨।੬।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement