ਅੱਜ ਦਾ ਹੁਕਮਨਾਮਾਂ
Published : Sep 25, 2018, 7:33 am IST
Updated : Sep 25, 2018, 7:33 am IST
SHARE ARTICLE
Sri Harmandir Sahib
Sri Harmandir Sahib

ਸੋਰਠਿ ਮਹਲਾ ੧ ॥ ਜਿਨਹੀ ਸਤਿਗੁਰੁ ਸੇਵਿਆ ਪਿਆਰੇ ਤਿਨਾ ਕੇ ਸਾਥ ਤਰੇ ॥

ਸੋਰਠਿ ਮਹਲਾ ੧ ॥

ਜਿਨਹੀ ਸਤਿਗੁਰੁ ਸੇਵਿਆ ਪਿਆਰੇ ਤਿਨਾ ਕੇ ਸਾਥ ਤਰੇ ॥ ਤਿਨਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥

ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥

ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥

ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥

ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥

ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥

ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥

ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥

ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥

ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥

ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨਹੀ ਸੋ ਸਾਲਾਹਿਆ ਪਿਆਰੇ ਹਉ ਤਿਨਾ ਬਲਿਹਾਰੈ ਜਾਉ ॥

ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥

ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ॥ ੮॥੩॥

ਮੰਗਲਵਾਰ, ੯ ਅੱਸੂ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੩੬)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement